ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀ ਨੂੰ ਮਿਲਿਆ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦਾ ਵਫ਼ਦ

05:00 AM Apr 15, 2025 IST
featuredImage featuredImage
ਸੰਗਰੂਰ ਵਿੱਚ ਰਣਬੀਰ ਕਾਲਜ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਦੇ ਹੋਏ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਅਪਰੈਲ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਕਿਉਂਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੇ ਭਰੋਸੇ ਦੇ ਬਾਵਜੂਦ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਨਾ ਮਿਲਣ ਤੋਂ ਖਫ਼ਾ ਹਨ। ਅੱਜ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਸਿਵਲ ਹਸਪਤਾਲ ਨੇੜੇ ਇਕੱਠੇ ਹੋਏ ਸੀ ਪਰ ਐਨ ਉਸ ਮੌਕੇ ਰਣਬੀਰ ਕਾਲਜ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਚੱਲ ਰਿਹਾ ਸੀ ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਪੁੱਜੇ ਹੋਏ ਸਨ। ਪੁਲੀਸ ਪ੍ਰਸਾਸ਼ਨ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਆਖਿਆ ਕਿ ਉਨ੍ਹਾਂ ਦੇ ਵਫ਼ਦ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਾ ਦਿੰਦੇ ਹਨ। ਇਸ ਭਰੋਸੇ ’ਤੇ ਪ੍ਰਦਰਸ਼ਨਕਾਰੀਆਂ ਦਾ ਵਫ਼ਦ ਰਣਬੀਰ ਕਾਲਜ ਦੇ ਗੇਟ ’ਤੇ ਪੁੱਜ ਗਿਆ ਜਿਥੋਂ ਥਾਣਾ ਸਿਟੀ ਇੰਚਾਰਜ ਆਪਣੀ ਗੱਡੀ ’ਚ ਬਿਠਾ ਕੇ ਯੂਨੀਅਨ ਦੇ ਤਿੰਨ ਮੈਂਬਰਾਂ ਨੂੰ ਕਾਲਜ ਵਿਚ ਲੈ ਗਿਆ। ਕਾਲਜ ਵਿਚ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਯੂਨੀਅਨ ਦੇ ਵਫ਼ਦ ਨੂੰ ਖੜ੍ਹੇ-ਖੜ੍ਹੇ ਹੀ ਮਿਲੇ ਅਤੇ ਗੱਲ ਸੁਣੀ। ਯੂਨੀਅਨ ਦੇ ਵਫ਼ਦ ਨੇ ਮੰਗ ਪੱਤਰ ਵੀ ਡੀਐਸਪੀ ਸੁਖਦੇਵ ਸਿੰਘ ਸੌਂਪਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਕੈਬਨਿਟ ਸਬ ਕਮੇਟੀ ਨਾਲ ਜਲਦ ਮੀਟਿੰਗ ਕਰਵਾਈ ਜਾਵੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਜੇਕਰ ਹੁਣ ਵੀ ਵਾਅਦਾਖਿਲਾਫੀ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕਰਕੇ ਸਰਕਾਰ ਦੀ ਪੋਲ ਜਨਤਾ ਵਿੱਚ ਖੋਲ੍ਹਣਗੇ।

Advertisement

Advertisement