ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀ ਨੇ ਦੋ ਟਿਊਬਵੈੱਲਾਂ ਦੇ ਨੀਂਹ ਪੱਥਰ ਰੱਖੇ

05:41 AM Apr 14, 2025 IST
featuredImage featuredImage
ਪੱਟੀ ਵਿੱਚ ਟਿਊਬਵੈਲ ਲਗਾਉਣ ਦਾ ਨੀਂਹ ਪੱਥਰ ਰੱਖਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ| ਫੋਟੋ: ਗੁਰਬਖਸ਼ਪੁਰੀ
ਪੱਤਰ ਪ੍ਰੇਰਕਤਰਨ ਤਾਰਨ, 13 ਅਪਰੈਲ
Advertisement

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਸ਼ਹਿਰ ਨੂੰ ਸੂਬੇ ਦਾ ਨਮੂਨੇ ਦਾ ਸ਼ਹਿਰ ਬਨਾਉਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਸ਼ਹਿਰ ਦੇ ਵਿਕਾਸ ਲਈ ਛੇਤੀ ਹੀ ਹੋਰ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾ ਰਹੇ ਹਨ| ਇਹ ਵਿਚਾਰ ਉਨ੍ਹਾਂ ਪੱਟੀ ਦੇ ਲੋਕਾਂ ਨੂੰ ਪੀਣ ਵਾਲੇ ਪੀਣ ਦੀ ਹੋਰ ਬਿਹਤਰ ਸਹੂਲਤ ਦੇਣ ਲਈ ਬੀਤੇ ਕੱਲ੍ਹ ਦੋ ਟਿਊਬਵੈੱਲ ਪੰਪਾਂ ਦਾ ਨੀਂਹ ਪੱਥਰ ਰੱਖਣ ਮੌਕੇ ਪੇਸ਼ ਕੀਤੇ। ਇਕ ਟਿਊਬਵੈੱਲ ਪੰਪ ਸ਼ਹਿਰ ਦੇ ਬੱਸ ਅੱਡੇ ’ਤੇ ਅਤੇ ਦੂਸਰਾ ਸ਼ਹਿਰ ਦੇ ਬੀਆਰ ਅੰਬੇਡਕਰ ਚੌਕ ’ਚ ਲਗਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ 4.52 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਇਨ੍ਹਾਂ ਦੋ ਟਿਊਬਵੈੱਲਾਂ ਦੇ ਕੰਮ ਸ਼ੁਰੂ ਕਰਨ ਤੇ ਨਗਰ ਕੌਂਸਲ ਪੱਟੀ ਦੇ ਘੇਰੇ ਅੰਦਰ ਆਉਂਦੇ 100 % ਵਸਨੀਕਾਂ ਨੂੰ ਪੀਣ ਦੇ ਪਾਣੀ ਦੀ ਵਧੀਆ ਸਹੂਲਤ ਮਿਲ ਸਕੇਗੀ| ਉਨ੍ਹਾਂ ਕਿਹਾ ਕਿ ਇਹ ਸਹੂਲਤ ਦੇਣ ਲਈ ਸ਼ਹਿਰ ਅੰਦਰ 14 ਕਿਲੋਮੀਟਰ ਉੱਚ ਗੁਣਵੱਤਾ ਦੀ ਪਾਈਪਲਾਈਨ ਵਿਛਾਏ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ|

ਮੰਤਰੀ ਨੇ ਕਿਹਾ ਕਿ ਇਸ ਲਈ ਸ਼ਹਿਰ ਦੇ ਲੋਕ ਬੀਤੇ ਸਾਲਾਂ ਤੋਂ ਲਗਾਤਾਰ ਮੰਗ ਕਰਦੇ ਆ ਰਹੇ ਸਨ| ਉਨ੍ਹਾਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੇਖਾ-ਜੋਖਾ ਗਿਣਾਉਂਦਿਆਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋੜੀਂਦੀਆਂ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਅੰਦਰ ਸਕੂਲ ਆਫ਼ ਐਮੀਨੈਂਸ ਅਤੇ ‘ਪੰਜਾਬ ਸਿੱਖਿਆ ਕ੍ਰਾਂਤੀ‘ ਤਹਿਤ ਰਾਜ ਭਰ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

Advertisement

 

Advertisement