ਮੱਕੀ ਐੱਮਐੱਸਪੀ ’ਤੇ ਖ਼ਰੀਦਣ ਦੀ ਮੰਗ
06:22 AM Jun 20, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਮੱਕੀ ਦੀ ਫ਼ਸਲ ਦੀ ਐੱਮਐੱਸਪੀ ’ਤੇ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ 2025-26 ਲਈ ਮੱਕੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਹੈ। ਸੂਬੇ ਭਰ ਦੇ ਕਿਸਾਨ ਆਪਣੀ ਉਪਜ ਨਿੱਜੀ ਵਪਾਰੀਆਂ ਨੂੰ ਘੱਟ ਕੀਮਤ ’ਤੇ ਵੇਚਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਮੱਕੀ ਦੀ ਜ਼ਿਆਦਾ ਨਮੀ ਵਾਲੀ ਫ਼ਸਲ 1300 ਰੁਪਏ ਪ੍ਰਤੀ ਕੁਇੰਟਲ, ਜਦਕਿ ਸੁੱਕੀ ਫ਼ਸਲ 1900 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਯਕੀਨੀ ਬਣਾਉਣ ਦਾ ਵਾਅਦਾ ਨਹੀਂ ਨਿਭਾਇਆ। ਸ੍ਰੀ ਬਾਜਵਾ ਨੇ ਮੰਗ ਕੀਤੀ ਕਿ ਮੱਕੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦੀ ਜਾਵੇ। ਘੱਟ ਭਾਅ ’ਤੇ ਮੱਕੀ ਵੇਚਣ ਵਾਲਿਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।
Advertisement
Advertisement