ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼ ’ਚ ਵਿਕਾਸ ਦੇ ‘ਸੱਚੇ ਦਿਨ’ ਲਿਆਵਾਂਗੇ: ਭਗਵੰਤ ਮਾਨ

07:48 AM Oct 12, 2023 IST
ਸਿਰਮੌਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਟ੍ਰਿਬਿਊਨ ਨਿਊਜ਼ ਸਰਵਿਸ
ਰੀਵਾ (ਮੱਧ ਪ੍ਰਦੇਸ਼), 11 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੱਧ ਪ੍ਰਦੇਸ਼ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਸਣੇ ਪੂਰੇ ਦੇਸ਼ ਵਿੱਚ ‘ਅੱਛੇ ਦਿਨ’ ਕਦੇ ਆਏ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ’ਤੇ ਸੂਬੇ ਵਿੱਚ ਵਿਕਾਸ ਦੇ ‘ਸੱਚੇ ਦਿਨ’ ਜ਼ਰੂਰ ਆਣਗੇ, ਜਿਸ ਵਿੱਚ ਜੋ ਕਿਹਾ ਜਾਵੇਗਾ, ਉਹ ਕਰਕੇ ਦਿਖਾਇਆ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਸਿਰਮੌਰ ਤੇ ਮਊਗੰਜ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਸੂਬੇ ਵਿੱਚ ਲੁੱਟ ਤੇ ਭ੍ਰਿਸ਼ਟਾਚਾਰ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਾਂਗ ‘ਜੁਮਲੇਬਾਜ਼ੀ’ ਨਹੀਂ ਕਰਦੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਡੇਢ ਸਾਲਾਂ ਦੀ ਕਾਰਗੁਜ਼ਾਰੀ ਵੀ ਮੱਧ ਪ੍ਰਦੇਸ਼ ਦੇ ਲੋਕਾਂ ਦੇ ਧਿਆਨ ’ਚ ਲਿਆਂਦੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਹੁਣ ਤਕ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 28 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ। ਸੂਬੇ ਦੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਤੇ ਹੋਰ ਸਿਆਸੀ ਪਾਰਟੀਆਂ ਵਿੱਚ ਪਰਿਵਾਰਵਾਦ ਹਾਵੀ ਹੈ। ਸ੍ਰੀ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਨੂੰ ‘ਡਬਲ ਇੰਜਣ’ ਵਾਲੀ ਸਰਕਾਰ ਦੀ ਨਹੀਂ ਸਗੋਂ ਕੇਜਰੀਵਾਲ ਦੀ ਨਵੀਂ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਜੋ ਵਿਕਾਸ ਲਈ ਕੰਮ ਕਰੇਗੀ।

Advertisement

Advertisement