ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਮੁਨਾਨਗਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਮੋਮਬੱਤੀ ਮਾਰਚ

03:30 AM Apr 27, 2025 IST
featuredImage featuredImage
ਯਮੁਨਾਨਗਰ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ਕਾਂਗਰਸੀ ਵਰਕਰ ਅਤੇ ਆਗੂ।

ਪੱਤਰ ਪ੍ਰੇਰਕ
ਯਮੁਨਾਨਗਰ, 26 ਅਪਰੈਲ
ਇੱਥੇ ਕਾਂਗਰਸੀ ਵਰਕਰਾਂ ਵੱਲੋਂ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਤੇ ਅਤਿਵਾਦੀਆਂ ਵਿਰੁੱਧ ਕਾਰਵਾਈ ਦੀ ਮੰਗ ਲਈ ਮੋਮਬੱਤੀ ਮਾਰਚ ਕੀਤਾ ਗਿਆ ਅਤੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਕਾਂਗਰਸੀ ਵਰਕਰ ਪਹਿਲਾਂ ਸਥਾਨਕ ਨਹਿਰੂ ਪਾਰਕ ਵਿੱਚ ਇਕੱਠੇ ਹੋਏ ਮਗਰੋਂ ਉਨ੍ਹਾਂ ਨੇ ਸ਼ਹਿਰ ਵਿੱਚ ਇੱਕ ਮੋਮਬੱਤੀ ਮਾਰਚ ਕੀਤਾ। ਇਸ ਮੌਕੇ ਜਗਾਧਰੀ ਦੇ ਵਿਧਾਇਕ ਅਕਰਮ ਖਾਨ, ਸਾਬਕਾ ਉਮੀਦਵਾਰ ਰਮਨ ਤਿਆਗੀ, ਸਾਬਕਾ ਵਿਧਾਇਕ ਰਾਜਪਾਲ ਭੁਖੜੀ, ਰਾਏ ਸਿੰਘ, ਸਤਪਾਲ ਕੌਸ਼ਿਕ, ਸਤੀਸ਼ ਸਾਂਗਵਾਨ, ਡਾ. ਰਾਜਨ, ਗੁਰਦਿਆਲ ਪੁਰੀ, ਦੇਵੇਂਦਰ ਸਿੰਘ, ਜੈਕੁਮਾਰ, ਸੇਵਾ ਸਿੰਘ, ਵਿਕਰਾਂਤ ਸਸ਼ੋਲੀ, ਤਰਸੇਮ, ਵਿਜੇ ਮਾਰਵਾਹ, ਸਤੀਸ਼ ਤੇਜਲੀ, ਦਿਨੇਸ਼ ਡੁਮਰਾ, ਜੈਪਾਲ ਸਿੰਘ, ਰਾਮ, ਵਿਸ਼ਾਲ ਸ਼ਰਮਾ, ਪੱਪੂ ਆਨੰਦ, ਰਾਜੂ ਸਪਰਾ, ਕਸ਼ਮੀਰਾ ਸਿੰਘ ਤੇ ਕਰਨ ਸਿੰਘ ਆਦਿ ਹਾਜ਼ਰ ਸਨ। ਮਾਰਚ ਦਾ ਸੰਚਾਲਨ ਸਾਬਕਾ ਉਮੀਦਵਾਰ ਰਮਨ ਤਿਆਗੀ ਨੇ ਕੀਤਾ। ਕਾਂਗਰਸ ਆਗੂਆਂ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦਾ ਵਿਰੋਧ ਕਰਦੇ ਹਨ। ਪ੍ਰਦਰਸ਼ਨਕਾਰੀਆਂ ਨੇ ਅਤਿਵਾਦ ਦੀ ਸਖ਼ਤ ਨਿੰਦਾ ਕੀਤੀ ਅਤੇ ਕੇਂਦਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਤਿਵਾਦੀ ਹਮਲਿਆਂ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਚਿੰਤਾਜਨਕ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਾਕਿਸਤਾਨ ਦੀ ਇਹ ਘਿਨਾਉਣੀ ਹਰਕਤ ਪੂਰੇ ਦੇਸ਼ ਦੇ ਸਾਹਮਣੇ ਹੈ, ਜਿੱਥੇ ਅੱਤਵਾਦੀਆਂ ਨੇ ਪਹਿਲਗਾਮ ਵਿੱਚ ਮਾਸੂਮ ਸੈਲਾਨੀਆਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ। ਸਾਰੇ ਪ੍ਰਦਰਸ਼ਨਕਾਰੀਆਂ ਨੇ ਸਰਬਸੰਮਤੀ ਨਾਲ ਪਾਕਿਸਤਾਨ ਨੂੰ ਕਥਿਤ ਅਤਿਵਾਦ ਦਾ ਮਾਸਟਰਮਾਈਂਡ ਦੱਸਿਆ ਅਤੇ ਇਸ ਹਮਲੇ ਦਾ ਢੁਕਵਾਂ ਜਵਾਬ ਦੇਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਅਤਿਵਾਦੀ ਹਮਲਿਆਂ ਦਾ ਢੁਕਵਾਂ ਜਵਾਬ ਦੇਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ਨੂੰ ਉਸਦੀਆਂ ਕਰਤੂਤਾਂ ਦਾ ਢੁਕਵਾਂ ਜਵਾਬ ਦਿੱਤਾ ਜਾਵੇ ।

Advertisement

Advertisement