ਯਾਦੂ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਹੋਣ ’ਤੇ ਵਰਕਰ ਖ਼ੁਸ਼
04:46 AM Jul 05, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਖੰਨਾ, 4 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖੰਨਾ ਤੋਂ ਇੰਚਾਰਜ ਯਾਦਵਿੰਦਰ ਸਿੰਘ ਯਾਦ ਨੂੰ ਅਕਾਲੀ ਦਲ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਜਿਸ ਖ਼ਬਰ ਉਪਰੰਤ ਸ਼ਹਿਰ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਯਾਦੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਅਤੇ ਅਕਾਲੀ ਦਲ ਦੇ ਸਮੂਹ ਆਗੂਆਂ ਦੇ ਪਿਆਰ ਤੇ ਸਤਿਕਾਰ ਸਦਕਾ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋੋਸਾ ਦਿਵਾਇਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਇਸ ਤੋਂ ਇਲਾਵਾ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਕੇ ਘਰ ਘਰ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ।
Advertisement
Advertisement