ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁੱਧ ਨਸ਼ਿਆਂ ਵਿਰੁੱਧ: ਗਿੱਦੜਬਾਹਾ ’ਚ ਨਾਜਾਇਜ਼ ਉਸਾਰੀਆਂ ਢਾਹੀਆਂ

05:27 AM May 09, 2025 IST
featuredImage featuredImage
ਗਿੱਦੜਬਾਹਾ ’ਚ ਨਾਜਾਇਜ਼ ਉਸਾਰੀਆਂ ਢਾਹੁੰਦੀ ਹੋਈ ਪੁਲੀਸ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 8 ਮਈ

Advertisement

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਗਿੱਦੜਬਾਹਾ ਵਿੱਚ ਦੋ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਢੰਗ ਨਾਲ ਬਣਾਈਆਂ ਦੋ ਇਮਾਰਤਾਂ ਢਾਹੀਆਂ ਗਈਆਂ। ਐੱਸਐੱਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੁਲੀਸ ਥਾਣਾ ਗਿੱਦੜਬਾਹਾ ਅਧੀਨ ਨੇੜੇ ਭਾਰੂ ਚੌਕ ਗਿੱਦੜਬਾਹਾ ਵਿੱਚ ਜਸਵਿੰਦਰ ਸਿੰਘ ਅਤੇ ਬਲਜੀਤ ਕੌਰ ਵੱਲੋਂ ਨਾਜਾਇਜ਼ ਤਰੀਕੇ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ। ਇਸ ਸਬੰਧੀ ਸਮਰੱਥ ਅਥਾਰਿਟੀ ਤੋਂ ਇਮਾਰਤਾਂ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇੱਕ ਇਮਾਰਤ ਦੀ ਉਸਾਰੀ ਜਸਵਿੰਦਰ ਸਿੰਘ ਵੱਲੋਂ ਕੀਤੀ ਗਈ ਸੀ ਜਿਸ ਉੱਪਰ ਨਸ਼ਾ ਤਸਕਰੀ ਅਤੇ ਚੋਰੀ ਦੇ 3 ਪਰਚੇ ਦਰਜ ਹਨ ਅਤੇ ਬਲਜੀਤ ਕੌਰ ਖਿਲਾਫ਼ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ। ਐੱਸਐੱਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਜ਼ਬਤ ਕਰਵਾਇਆ ਜਾਵੇਗਾ ਅਤੇ ਜੇ ਕਿਸੇ ਨੇ ਸਰਕਾਰੀ ਥਾਂ ’ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਢਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲੀਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਨਮੀਤ ਸਿੰਘ ਐੱਸਪੀ (ਡੀ), ਅਵਤਾਰ ਸਿੰਘ ਡੀਐੱਸਪੀ ਗਿੱਦੜਬਾਹਾ, ਰਸ਼ਪਾਲ ਸਿੰਘ ਡੀਐੱਸਪੀ ਐੱਨਡੀਪੀਐੱਸ, ਅਮਨਦੀਪ ਸਿੰਘ ਡੀਐੱਸਪੀ (ਐੱਚ), ਦੀਪਕ ਭਾਰਦਵਾਜ ਨਾਇਬ ਤਹਿਸੀਲਦਾਰ ਅਤੇ ਦੀਪਿਕਾ ਰਾਣੀ ਐੱਸਐੱਚਓ ਗਿੱਦੜਬਾਹਾ ਹਾਜ਼ਰ ਸਨ।

Advertisement
Advertisement