ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁੱਧ ਨਸ਼ਿਆਂ ਵਿਰੁੱਧ: ਡਰੱਗ ਪ੍ਰਭਾਵਿਤ ਖੇਤਰਾਂ ਦੀ ਤਲਾਸ਼ੀ

05:51 AM Mar 14, 2025 IST
featuredImage featuredImage
ਮਾਨਸਾ ’ਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਹਰਜੀਤ ਸਿੰਘ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਮਾਨਸਾ/ਭੁੱਚੋ ਮੰਡੀ/ਬਠਿੰਡਾ, 13 ਮਾਰਚ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ ਹਰਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਡਰੱਗ ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਅਪਰੇਸ਼ਨ ਦੌਰਾਨ 9 ਪੁਲੀਸ ਪਾਰਟੀਆਂ, ਜਿਨ੍ਹਾਂ ਵਿਚ 1 ਐੱਸਪੀ, 6 ਡੀਐੱਸਪੀ, 12 ਮੁੱਖ ਅਫਸਰਾਂ ਸਮੇਤ ਕੁੱਲ 359 ਪੁਲੀਸ ਕਰਮਚਾਰੀਆ ਨੇ ਭਾਗ ਲਿਆ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਭਾਗੀਰਥ ਸਿੰਘ ਮੀਨਾ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਜ਼ਿਲ੍ਹਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ’ਚ ਸਰਚ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ ਐਕਟ, ਆਬਕਾਰੀ ਐਕਟ ਅਤੇ ਬੀਐੱਨਐੱਸ ਤਹਿਤ 8 ਮੁੱਕਦਮੇ ਦਰਜ ਕਰਕੇ 131 ਗ੍ਰਾਮ ਹੈਰੋਇਨ, 2 ਕਿਲੋ ਗ੍ਰਾਮ ਭੂੱਕੀ ਚੂਰਾ ਪੋਸਤ, 45 ਕੈਪਸੂਲ ਸਿਗਨੇਚਰ, 111530 ਰੁਪਏ ਡਰੱਗ ਮਨੀ, ਇੱਕ ਮੋਟਰਸਾਈਕਲ ਦੀ ਬਰਾਮਦਗੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮੱਲਗਰਾਂ ਵੱਲੋਂ ਗੈਰ-ਕਾਨੂੰਨੀ ਤਾਰੀਕੇ ਨਾਲ ਬਣਾਈ ਗਈ ਪ੍ਰਾਪਰਟੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ’ਚ ਅੱਜ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ। ਇਹ ਜਾਣਕਾਰੀ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਰਚ ਅਭਿਆਨ ਵਿੱਚ 200 ਦੇ ਕਰੀਬ ਪੁਲੀਸ ਜਵਾਨ ਸ਼ਾਮਲ ਸਨ। ਇਸ ਮੁਹਿੰਮ ’ਚ 4 ਮੁਕੱਦਮੇ ਦਰਜ ਕੀਤੇ ਗਏ ਅਤੇ 4 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 45 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲੀਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੈਲਪ ਲਾਈਨ ਨੰਬਰ 91155-02252 ਜਾਰੀ ਕੀਤਾ ਗਿਆ ਹੈ, ਜਿਸ ’ਤੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਕਾਲ ਜਾਂ ਵਟਸਐੱਪ ਰਾਹੀਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੁਹਿੰਮ ’ਚ ਐਸਪੀ (ਸਿਟੀ) ਨਰਿੰਦਰ ਸਿੰਘ, ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ, ਐੱਸਐੱਚਓ ਨਥਾਣਾ ਐੱਸਆਈ ਦਿਲਬਾਗ ਸਿੰਘ ਅਤੇ ਐਸਐਚਓ ਨੇਹੀਆਂ ਵਾਲਾ ਐਸਆਈ ਅਮਰਿੰਦਰ ਸਿੰਘ ਆਦਿ ਸ਼ਾਮਲ ਸਨ।

Advertisement

Advertisement