ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਵੱਲੋਂ 46 ਨਸ਼ਾ ਤਸਕਰ ਗ੍ਰਿਫ਼ਤਾਰ

06:30 AM Apr 05, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਪਰੈਲ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ ਸੂਬੇ ਭਰ ਵਿੱਚ 30 ਐੱਫਆਈਆਰਜ਼ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਮਹਿਜ਼ 35 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4874 ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ, 4318 ਨਸ਼ੀਆਂ ਗੋਲੀਆਂ ਅਤੇ 5760 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲੀਸ ਟੀਮਾਂ ਨੇ ਸੂਬੇ ਭਰ ’ਚ ਛਾਪੇ ਮਾਰੇ। ਇਸ ਅਪਰੇਸ਼ਨ ਦੌਰਾਨ 497 ਸ਼ੱਕੀਆਂ ਦੀ ਜਾਂਚ ਕੀਤੀ ਗਈ।

Advertisement

Advertisement