ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁੱਧ ਨਸ਼ਿਆਂ ਵਿਰੁੱਧ: ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰ ਚੰਨੀ ਦਾ ਘਰ ਢਾਹਿਆ

05:57 AM Mar 17, 2025 IST
ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿੱਚ ਨਸ਼ਾ ਤਸਕਰ ਦਾ ਘਰ ਢਾਹੁਦੇ ਹੋਏ ਪੁਲੀਸ ਅਧਿਕਾਰੀ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 16 ਮਾਰਚ
ਫ਼ਿਰੋਜ਼ਪੁਰ ਪੁਲੀਸ ਨੇ ਅੱਜ ਇਥੋਂ ਦੇ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ਵਿੱਚ ਇੱਕ ਨਸ਼ਾ ਤਸਕਰ ਦਾ ਘਰ ਢਾਹ ਦਿੱਤਾ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲੀਸ ਦੀ ਇਹ ਪਹਿਲੀ ਕਾਰਵਾਈ ਸੀ। ਇਸ ਅਪਰੇਸ਼ਨ ਦੌਰਾਨ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਗੁਰਚਰਨ ਸਿੰਘ ਉਰਫ਼ ਚੰਨੀ ਨੂੰ 25 ਕਿੱਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਪੰਦਰਾਂ ਸਾਲ ਕੈਦ ਦੀ ਸਜ਼ਾ ਹੋ ਚੁੱਕੀ ਹੈ। ਉਸ ਖ਼ਿਲਾਫ਼ ਨਸ਼ਾ ਤਸਕਰੀ ਦੇ ਕੁੱਲ ਤਿੰਨ ਮਾਮਲੇ ਦਰਜ ਹਨ। ਦੋ ਮਾਮਲਿਆਂ ਵਿੱਚ ਉਹ ਪੁਲੀਸ ਨੂੰ ਅਜੇ ਵੀ ਲੋੜੀਂਦਾ ਹੈ। ਚੰਨੀ ਕੁਝ ਸਾਲ ਕੈਦ ਕੱਟਣ ਤੋਂ ਬਾਅਦ ਜਦੋਂ ਛੁੱਟੀ ਆਇਆ ਸੀ ਪਰ ਭਗੌੜਾ ਹੋ ਗਿਆ। ਪੁਲੀਸ ਉਸ ਦੀ ਤਲਾਸ਼ ਕਰ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਚੰਨੀ ਨੇ ਨਸ਼ਿਆਂ ਦੀ ਕਮਾਈ ਵਿਚੋਂ ਇਹ ਘਰ ਬਣਾਇਆ ਸੀ, ਜਿਸ ਨੂੰ ਅੱਜ ਪੁਲੀਸ ਵੱਲੋਂ ਸਾਰੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਢਾਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਨੀ ਨੇ ਜੰਗਲਾਤ ਵਿਭਾਗ ਦੀ ਕਰੀਬ ਇੱਕ ਏਕੜ ਜ਼ਮੀਨ ਤੇ ਵੀ ਨਾਜਾਇਜ਼ ਕਬਜਾ ਕੀਤਾ ਹੋਇਆ ਹੈ, ਜਿਸ ਦੀ ਜੰਗਲਾਤ ਅਧਿਕਾਰੀਆਂ ਵੱਲੋਂ ਵੱਖਰੇ ਤੌਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਹੋਰ ਕਾਰਵਾਈਆਂ ਕਰਨ ਲਈ ਪੁਲੀਸ ਆਪਣੀ ਕਾਨੂੰਨੀ ਕਾਰਵਾਈ ਮੁਕੰਮਲ ਕਰਨ ਵਿਚ ਲੱਗੀ ਹੋਈ ਹੈ ਤੇ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਵਿੱਢੀ ਗਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

Advertisement

ਸਿਰਸਾ (ਪ੍ਰਭੂ ਦਿਆਲ): ਇਥੋਂ ਦੀ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਮੁਹਿੰਮ ਦੌਰਾਨ ਪੁਲੀਸ ਨੇ ਨਸ਼ਾ ਤਸਕਰੀ ਦੇ ਸ਼ੱਕ ’ਚ 57 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਭਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਸਿਰਸਾ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਤੋਂ ਇਲਾਵਾ ਰਾਣੀਆਂ, ਨਾਥੂਸਰੀ ਚੌਪਟਾ, ਡਿੰਗ, ਬੜਾਗੂੜਾ ਆਦਿ ਦੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਅਤੇ ਨਸ਼ਿਆਂ ਦੀ ਦੁਰਵਰਤੋਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੇ ਘਰਾਂ ਅਤੇ ਹੋਰ ਟਿਕਾਣਿਆਂ ਦੀ ਤਲਾਸ਼ੀ ਲਈ। ਵਿਸ਼ੇਸ਼ ਕਾਰਵਾਈ ਦੌਰਾਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ 57 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਦੇ 154 ਪਿੰਡ ਅਤੇ ਸਿਰਸਾ ਦੇ 11 ਵਾਰਡਾਂ ਨੂੰ ਨਸ਼ਾ ਮੁਕਤ ਐਲਾਨਿਆ ਗਿਆ ਹੈ।

Advertisement
Advertisement