ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੌਜਵਾਨ ਦੇ ਸੁਰੱਖਿਅਤ ਭਵਿੱਖ ਲਈ ਵੱਡਾ ਕਦਮ: ਘਨੌਰ
05:11 AM May 19, 2025 IST
ਘਨੌਰ (ਖੇਤਰੀ ਪ੍ਰਤੀਨਿਧ): ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਘਨੌਰ ਹਲਕੇ ਦੇ ਪਿੰਡ ਲਾਛੜੂ, ਕਾਮੀ ਖ਼ੁਰਦ ਅਤੇ ਜੰਡ ਮੰਗੋਲੀ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੌਜਵਾਨਾ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ ਹੈ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੁੱਕੇ ਠੋਸ ਕਦਮ ਨੂੰ ਸੂਬੇ ਭਰ ਚੋ ਵੱਡਾ ਸਹਿਯੋਗ ਮਿਲਿਆ ਹੈ। ਇਸ ਮੁਹਿੰਮ ਤੋਂ ਪ੍ਰਭਾਵਿਤ ਅਨੇਕਾਂ ਨੌਜਵਾਨਾ ਨੇ ਨਸ਼ਾ ਮੁਕਤੀ ਕੇਂਦਰਾਂ ਵੱਲ ਰੁਖ ਕੀਤਾ ਹੈ ਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਅਤੇ ਪੁਨਰਵਾਸ ਸਹੂਲਤਾਂ ਦਿੱਤੀਆਂ ਜਾ ਰਹੀਅ ਹਨ। ਵਿਧਾਇਕ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਜਿਥੇ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਉਣ ਨੂੰ ਯਕੀਨੀ ਬਣਾਉਣ, ਉਥੇ ਹੀ ਅਜਿਹੇ ਅਨਸਰਾਂ ਦੀ ਜ਼ਮਾਨਤ ਕਰਵਾਉਣ ਤੋਂ ਵੀ ਪਿੰਡ ਵਾਸੀਆਂ ਨੂੰ ਗੁਰੇਜ਼ ਕਰਨ ਲਈ ਪ੍ਰੇਰਿਆ ਜਾਵੇ। ਇਸ ਮੌਕੇ ਕੁੱਥਾਖੇੜੀ ਦੇ ਸਰਪੰਚ ਦਵਿੰਦਰ ਸਿੰਘ ਭੰਗੂ, ਸਰਪੰਚ ਭੁਪਿੰਦਰ ਸਿੰਘ ਲਾਛੜੂ, ਨਰ ਸਿੰਘ ਸਰਪੰਚ ਕਾਮੀਖ਼ੁਰਦ, ਕਰਮ ਸਿੰਘ ਸਰਪੰਚ ਜੰਡਮੰਗੋਲੀ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਪਿੰਦਰ ਬਘੌਰਾ ਅਤੇ ਵਿਕਸੀ ਮੌਜੂਦ ਸਨ।
Advertisement
Advertisement
Advertisement