ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 113 ਨਸ਼ਾ ਤਸਕਰ ਕਾਬੂ
06:19 AM Jun 12, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਪੰਜਾਬ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਜ 102ਵੇਂ ਦਿਨ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 1.5 ਕਿਲੋ ਹੈਰੋਇਨ ਤੇ 15,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਪੁਲੀਸ ਨੇ ਇਸ ਮੁਹਿੰਮ ਤਹਿਤ 16,982 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ’ਚ 505 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੇ 535 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਅਤੇ 113 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਸੂਬੇ ਭਰ ਵਿੱਚ 83 ਕੇਸ ਦਰਜ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੁਲੀਸ ਨੇ ਅੱਜ ਸੂਬੇ ਭਰ ਵਿੱਚ 93 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਹੈ।
Advertisement
Advertisement