ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁੱਧ ਨਸ਼ਿਆਂ ਵਿਰੁੱਧ: 268 ਗ੍ਰਾਮ ਹੈਰੋਇਨ ਤੇ 11 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

05:19 AM Jul 02, 2025 IST
featuredImage featuredImage

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 1 ਜੁਲਾਈ
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬੀਤੇ ਕੱਲ੍ਹ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਪੁਲੀਸ ਨੇ ਅਪਰੇਸ਼ਨ ਕਾਸੋ ਤਹਿਤ ਵੱਖ-ਵੱਖ ਥਾਵਾਂ ਉੱਪਰ ਛਾਪੇ ਮਾਰੇ। ਇਸ ਦੌਰਾਨ ਜੰਡਿਆਲਾ ਗੁਰੂ ਪੁਲੀਸ ਨੂੰ ਵੱਡੀ ਮਾਤਰਾ ਵਿੱਚ ਹੈਰੋਇਨ, ਨਸ਼ੀਲੀਆਂ ਗੋਲੀਆਂ, ਕੈਪਸੂਲ, ਮੋਟਰਸਾਈਕਲ ਬਰਾਮਦ ਹੋਏ ਹਨ ਅਤੇ ਅੱਠ ਵਿਅਕਤੀਆਂ ਨੂੰ ਇਨ੍ਹਾਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਇਨ੍ਹਾਂ ਵਿੱਚੋਂ ਛੇ ਵਿਅਕਤੀ ਕਾਬੂ ਕੀਤੇ ਗਏ ਹਨ।

Advertisement

ਇਸ ਸਬੰਧੀ ਡੀਐੱਸਪੀ (ਜੰਡਿਆਲਾ ਗੁਰੂ) ਰਵਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਕਸਬਾ ਜੰਡਿਆਲਾ ਗੁਰੂ ਵਿੱਚ ਵੱਖ ਵੱਖ ਟੀਮਾਂ ਬਣਾ ਕੇ ਨਸ਼ੇ ਦੀ ਰਿਕਵਰੀ ਲਈ ਸਾਂਝਾ ਕਾਸੋ ਅਪਰੇਸ਼ਨ ਕੱਲ੍ਹ ਕੀਤਾ ਗਿਆ ਸੀ, ਜਿਸ ਦੌਰਾਨ ਪੁਲੀਸ ਵੱਲੋਂ 268 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਤੇ ਦੋ ਵਿਅਕਤੀ ਕਾਬੂ ਕੀਤੇ ਗਏ ਹਨ। ਇਸ ਦੇ ਨਾਲ ਹੀ ਨਜ਼ਦੀਕੀ ਪਿੰਡ ਬੰਡਾਲਾ ਵਿਖੇ ਸੀਆਈਏ ਸਟਾਫ ਦੀ ਮਦਦ ਨਾਲ ਕੀਤੀ ਕਾਰਵਾਈ ਵਿੱਚ 10 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 1 ਹਜ਼ਾਰ ਨਸ਼ੀਲੇ ਕੈਪਸੂਲ ਤੇ ਤਿੰਨ ਵਿਅਕਤੀ ਕਾਬੂ ਕੀਤੇ ਗਏ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਡੀਐੱਸਪੀ ਨੇ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਤਿੰਨ ਲੁਟੇਰਿਆਂ ਨੇ ਮੋਬਾਈਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਪੁਲੀਸ ਨੇ ਕਾਬੂ ਕਰ ਲਿਆ ਅਤੇ ਉਸ ਕੋਲੋਂ ਮੋਬਾਈਲ ਤੇ  ਮੋਟਰਸਾਈਕਲ ਬਰਾਮਦ ਕੀਤਾ ਜਦੋਂ ਕਿ ਬਾਕੀ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਡੀਐੱਸਪੀ ਨੇ ਜੰਡਿਆਲਾ ਦੇ ਵਪਾਰੀਆਂ ਨੂੰ ਆ ਰਹੀਆਂ ਫਿਰੌਤੀ ਦੀਆਂ ਕਾਲਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਾਰਾ ਮਸਲਾ ਹੱਲ ਹੋ ਗਿਆ ਹੈ ਅਤੇ ਇਸ ਵਿੱਚ ਸਿਰਫ ਦੋ ਵਿਅਕਤੀ ਕਾਬੂ ਕਰਨ ਵਾਲੇ ਰਹਿ ਗਏ ਹਨ। ਬਾਕੀ ਸਾਰਾ ਮਸਲਾ ਜੰਡਾਲਾ ਗਰੁੱਪ ਪੁਲੀਸ ਵੱਲੋਂ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਰੋਕਾ ਤੋਂ ਵੱਖ ਵੱਖ ਮਾਮਲਿਆਂ ਵਿੱਚ ਕਾਬੂ ਕੀਤੇ ਇਨ੍ਹਾਂ ਸਾਰੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement