ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਏਈ ਦੇ ਰਾਜਦੂਤ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

04:17 AM Mar 14, 2025 IST
featuredImage featuredImage
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਦੇ ਹੋਏ ਯੂਏਈ ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸਾਲੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ’ਤੇ ਯੂਏਈ ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸਾਲੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਯੂਏਈ ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦੱਸਦਿਆਂ ਇਸ ਦੀ ਮਜ਼ਬੂਤ ਖੇਤੀਬਾੜੀ ਆਧਾਰਿਤ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੇ ਯੂਏਈ ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਫਾਇਦੇ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਵਿੱਚ ਵਧੇਰੇ ਵਿਕਸਿਤ ਹੈ ਜੋ ਯੂਏਈ ਦੀਆਂ ਖੁਰਾਕੀ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
ਇਸ ਦੌਰਾਨ ਯੂਏਈ ਦੇ ਰਾਜਦੂਤ ਨੇ ਪੰਜਾਬ ਦੇ ਮੁੱਖ ਮੰਤਰੀ ਮੂਹਰੇ ਪੰਜਾਬ ਤੋਂ ਯੂਏਈ ਵਿਚਕਾਰ ਹਵਾਈ ਆਵਾਜਾਈ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰ, ਨਿਵੇਸ਼ ਤੇ ਸੈਰ-ਸਪਾਟੇ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ (ਮੁਹਾਲੀ) ਹਵਾਈ ਅੱਡਿਆਂ ਤੋਂ ਯੂਏਈ ਲਈ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ, ਜਿਸ ਵਿੱਚ ਯੂਏਈ ਆਧਾਰਿਤ ਏਅਰਲਾਈਨਾਂ ਰਾਹੀਂ ਸਿੱਧੀ ਉਡਾਣ ਦੀ ਪ੍ਰਵਾਨਗੀ ਮੰਗੀ ਜਾਵੇਗੀ।

Advertisement

Advertisement