ਯੂਟਿਊਬਰ ਦੇ ਘਰ ’ਤੇ ਹਮਲਾ: ਹਵਾਈ ਅੱਡੇ ਤੋਂ ਸੱਤਵਾਂ ਮੁਲਜ਼ਮ ਗ੍ਰਿਫ਼ਤਾਰ
05:16 AM Mar 31, 2025 IST
ਹਤਿੰਦਰ ਮਹਿਤਾ
ਜਲੰਧਰ, 30 ਮਾਰਚ
ਪੁਲੀਸ ਨੇ ਜਲੰਧਰ ਵਿੱਚ ਯੂਟਿਊਬਰ ਦੇ ਘਰ ’ਤੇ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਸੱਤ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲੀਸ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਜਲੰਧਰ ਦੇ ਅਲੀਚੱਕ ਦੇ ਰਹਿਣ ਵਾਲੇ ਮਨਿੰਦਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਹੈ। 15 ਤੇ 16 ਮਾਰਚ ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀਆਂ ਨੇ ਯੂਟਿਊਬਰ ਤੇ ਸੋਸ਼ਲ ਮੀਡੀਆ ਇਨਫਲੂਐਂਸਰ ਰੋਜਰ ਸੰਧੂ ਦੇ ਪਿੰਡ ਰਾਏਪੁਰ ਰਸੂਲਪੁਰ ਸਥਿਤ ਘਰ ’ਤੇ ਹਮਲਾ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉਸ ਨੇ ਇਹ ਹਥਿਆਰ ਰੋਹਿਤ ਬਸਰਾ ਨੂੰ ਸੌਂਪੇ ਸਨ ਜਿਸ ਨੇ 8 ਮਾਰਚ ਨੂੰ ਜੰਡੂ ਸਿੰਘਾ ’ਚ ਅੰਮ੍ਰਿਤਪ੍ਰੀਤ ਤੇ ਧੀਰਜ ਨੂੰ ਹਥਿਆਰ ਮੁਹੱਈਆ ਕਰਵਾਏ ਸਨ।
Advertisement
Advertisement