ਯੂਥ ਕਲੱਬਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ
05:55 AM Mar 21, 2025 IST
ਕੁਰਾਲੀ: ਯੂਥ ਡਿਵੈੱਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਨੂੰ ਚੈੱਕ ਵੰਡੇ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਤੇ ਸਮਾਜ ਸੇਵੀ ਕਾਰਜਾਂ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਯੁਵਕ ਸੇਵਾਵਾਂ ਵਿਭਾਗ ਨਾਲ ਰਜਿਸਟਰਡ ਪਿੰਡ ਚਨਾਲੋ, ਮੁੰਧੋਂ ਸੰਗਤੀਆਂ, ਗੁੰਨੋਮਾਜਰਾ, ਰਤਨਗੜ੍ਹ ਅਤੇ ਖਿਜ਼ਰਾਬਾਦ ਦੇ ਯੂਥ ਕਲੱਬਾਂ ਨੂੰ ਗਰਾਂਟ ਦੇ ਚੈੱਕ ਵੰਡੇ। ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੱਖਾਂ ਦੇ ਕੈਂਪ, ਖੂਨਦਾਨ ਕੈਂਪ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਯੂਥ ਕਲੱਬਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇਨ੍ਹਾਂ ਵਿੱਚੋਂ ਚੁਣੇ ਗਏ ਕਲੱਬ ਨੂੰ ਸਰਵੋਤਮ ਯੂਥ ਕਲੱਬ ਦਾ ਪੁਰਸਕਾਰ ਵੀ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement