ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਨੀਵਰਸਿਟੀ ’ਚ ਫ਼ੈਕਲਟੀ ਵਿਕਾਸ ਪ੍ਰੋਗਰਾਮ ਸੰਪੰਨ

04:30 AM Apr 27, 2025 IST
featuredImage featuredImage

 

Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 26 ਅਪਰੈਲ

Advertisement

ਪੰਜਾਬੀ ਯੂਨੀਵਰਸਿਟੀ ਵਿਚ ਸਕੂਲ ਆਫ਼ ਮੈਨੇਜਮੈਂਟ ਵੱਲੋਂ ਕਰਵਾਇਆ ਗਿਆ ਪੰਜ-ਦਿਨਾ ਬਹੁ-ਅਨੁਸ਼ਾਸਨੀ ਫ਼ੈਕਲਟੀ ਵਿਕਾਸ ਪ੍ਰੋਗਰਾਮ ਸੰਪੰਨ ਹੋ ਗਿਆ ਹੈ। '2047 ਦੇ ਭਾਰਤ ਲਈ ਟਿਕਾਊ ਹੁਨਰ, ਰਣਨੀਤੀਆਂ ਅਤੇ ਹੱਲ' ਵਿਸ਼ੇ ਉੱਤੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਿੱਖਿਆ ਸ਼ਾਸਤਰੀਆਂ ਅਤੇ ਚਿੰਤਕਾਂ ਨੇ ਆਪਣੇ ਵਿਚਾਰ ਪ੍ਰਗਟਾਏ। ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਰਿਮਟ ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਡਾ. ਬੀ.ਐੱਸ. ਭਾਟੀਆ ਨੇ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਹੁਨਰ ਵਿਕਾਸ ਦੀ ਮਹੱਤਵਪੂਰਨ ਭੂਮਿਕਾ ਅਤੇ ਲੰਬੇ ਸਮੇਂ ਦੀ ਸੋਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੁੱਧੀ ਰੂਪੀ ਪੂੰਜੀ ਦੀ ਮਹੱਤਤਾ ਬਾਰੇ ਗੱਲ ਕੀਤੀ। ਉਨ੍ਹਾਂ ਵਾਤਾਵਰਣ ਪ੍ਰਤੀ ਜਾਗਰੂਕ ਹੋਣ, ਸਮਾਜਿਕ ਤੌਰ ’ਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਆਕਾਰ ਦੇਣ ਵਿੱਚ ਸਿੱਖਿਆ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ।

ਵਿਭਾਗ ਮੁਖੀ ਡਾ.ਅਮਰ ਇੰਦਰ ਸਿੰਘ ਨੇ ਅਜਿਹੀਆਂ ਬਹੁ-ਅਨੁਸ਼ਾਸਨੀ ਪਹਿਲਕਦਮੀਆਂ ਰਾਹੀਂ ਭਵਿੱਖ ਲਈ ਤਿਆਰ ਸਿੱਖਿਅਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ।

Advertisement