ਯੋਗ ਦਿਵਸ: ਭਲਕੇ ਡਾਇਰੈਕਟਰ ਕਰਨਗੇ ਅਧਿਕਾਰੀਆਂ ਨਾਲ ਮੀਟਿੰਗ
04:37 AM Jun 08, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਜੂਨ
ਡਿਪਟੀ ਕਮਿਸ਼ਨਰ ਨੇਹਾ ਸਿੰਘ ਨੇ ਦੱਸਿਆ ਕਿ 21 ਜੂਨ ਨੂੰ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੋਰ ਵੀਵੀਆਈਪੀਜ਼ ਦੇ ਨਾਲ ਇਸ ਅੰਤਰਰਾਸ਼ਟਰੀ ਯੋਗ ਮਹਾਕੁੰਭ ਵਿੱਚ ਹਿੱਸਾ ਲੈਣਗੇ। ਇਸ ਯੋਗ ਮਹਾਕੁੰਭ ਵਿੱਚ ਇੱਕ ਲੱਖ ਲੋਕਾਂ ਨੂੰ ਇਕੱਠੇ ਯੋਗ ਕਰਵਾਇਆ ਜਾਵੇਗਾ। ਡੀਸੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਆਯੂਸ਼ ਵਿਭਾਗ ਦੇ ਡਾਇਰੈਕਟਰ ਜਨਰਲ 9 ਜੂਨ ਨੂੰ ਸਵੇਰੇ 11 ਵਜੇ ਮਿਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਇਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤਿਆਰੀਆਂ ਦੀ ਰਿਪੋਰਟ ਲੈ ਕੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ। ਇਸ ਤੋਂ ਬਾਅਦ, ਯੋਗ ਮਹਾਕੁੰਭ ਸਬੰਧੀ ਦੁਪਹਿਰ 12 ਵਜੇ ਜ਼ਿਲ੍ਹੇ ਦੇ ਸਾਰੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵੀ ਮੀਟਿੰਗ ਹੋਵੇਗੀ।
Advertisement
Advertisement