ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਨਣਵਾਲ ’ਚ ਲੋਕਾਂ ਨੇ ਰਜਬਾਹੇ ਦੀ ਮੁਰੰਮਤ ਰੋਕੀ

06:01 AM Mar 27, 2025 IST
featuredImage featuredImage
ਚੰਨਣਵਾਲ ਵਿੱਚ ਰਜਬਾਹੇ ਦੀ ਮੁਰੰਮਤ ਦਾ ਕੰਮ ਰੋਕ ਕੇ ਨਾਅਰੇਬਾਜ਼ੀ ਕਰਦੇ ਹੋਏ ਲੋਕ।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 26 ਮਾਰਚ
ਪਿੰਡ ਚੰਨਣਵਾਲ ਦੇ ਕੱਲ੍ਹ ਟੁੱਟੇ ਨਵੇਂ ਰਜਬਾਹੇ ਦੇ ਮਾਮਲੇ ਨੂੰ ਲੈ ਕੇ ਅੱਜ ਕਾਂਗਰਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਸੂਬਾ ਸਰਕਾਰ ਅਤੇ ਨਹਿਰੀ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਥੇ ਟੁੱਟੇ ਰਜਬਾਹੇ ਦੀ ਮੁਰੰਮਤ ਕਰਨ ਪਹੁੰਚੇ ਠੇਕੇਦਾਰ ਦਾ ਵੀ ਕੰਮ ਬੰਦ ਕਰਵਾ ਦਿੱਤਾ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਗਈ। ਕਾਂਗਰਸ ਦੇ ਯੂਥ ਆਗੂ ਬਨੀ ਖਹਿਰਾ, ਐੱਸਸੀ ਵਿੰਗ ਸੂਬਾ ਕੋਆਰਡੀਨੇਟਰ ਐਡਵੋਕੇਟ ਜਸਵੀਰ ਸਿੰਘ ਖੇੜੀ ਅਤੇ ਸਰਪੰਚ ਗੁਰਜੰਟ ਸਿੰਘ ਨੇ ਕਿਹਾ ਕਿ ਘਟੀਆ ਮਟੀਰੀਅਲ ਵਰਤੇ ਜਾਣ ਕਾਰਨ ਕੰਕਰੀਟ ਦਾ ਬਣਿਆ ਇਹ ਰਜਬਾਹਾ ਟੁੱਟਿਆ ਹੈ ਜਿਸ ਕਾਰਨ ਕਿਸਾਨਾਂ ਦੀ 100 ਏਕੜ ਤੋਂ ਵੱਧ ਕਣਕ ਅਤੇ ਮੂੰਗੀ ਦੀ ਫ਼ਸਲ ਦੀ ਖ਼ਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਰਜਬਾਹੇ ਦੀ ਸਮਰੱਥਾ 180 ਕਿਊਸਿਕ ਪਾਣੀ ਹੈ ਪਰ ਇਹ 40 ਕਿਊਸਿਕ ਪਾਣੀ ਛੱਡਣ ਨਾਲ ਹੀ ਟੁੱਟ ਗਿਆ ਹੈ ਜਿਸ ਤੋਂ ਸਪੱਸ਼ਟ ਹੈ ਕਿ ਇਸ ਨੂੰ ਬਣਾਉਣ ਵੇਲੇ ਘਟੀਆ ਮਟੀਰੀਅਲ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਰਜਬਾਹੇ ਦੀ ਵਿਜੀਲੈਂਸ ਵਿਭਾਗ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦੀ ਭਰਪਾਈ ਨਹੀਂ ਕੀਤੀ ਜਾਂਦੀ ਓਨਾ ਚਿਰ ਉਹ ਠੇਕੇਦਾਰ ਨੂੰ ਕੰਮ ਨਹੀਂ ਕਰਨ ਦੇਣਗੇ। ਜ਼ਿਕਰਯੋਗ ਹੈ ਕਿ ਸ਼ਾਮ ਸਮੇਂ ਚੰਨਣਵਾਲ ਦੇ ਪੰਚਾਇਤ ਘਰ ਵਿੱਚ ਪੰਚਾਇਤ ਅਤੇ ਠੇਕੇਦਾਰ ਦਰਮਿਆਨ ਪੀੜਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਸਬੰਧੀ ਮੀਟਿੰਗ ਕੀਤੀ ਗਈ, ਜਿਸ ਲਈ ਦੋਵੇਂ ਧਿਰਾਂ ਦਰਮਿਆਨ ਗੱਲਬਾਤ ਜਾਰੀ ਸੀ।

Advertisement

Advertisement