ਰਣਧੀਰ ਸਿੰਘ ਬਣੇ ਭਾਕਿਯੂ ਦੀ ਬਾਲਦ ਖੁਰਦ ਇਕਾਈ ਦੇ ਪ੍ਰਧਾਨ
04:11 AM Jan 31, 2025 IST
ਪੱਤਰ ਪ੍ਰੇਰਕ
ਭਵਾਨੀਗੜ੍ਹ, 30 ਜਨਵਰੀ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਇਕਾਈ ਪਿੰਡ ਬਾਲਦ ਖੁਰਦ ਵਿੱਚ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਮਿੱਠੂ ਸਿੰਘ ਭਵਾਨੀਗੜ੍ਹ ਅਤੇ ਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਸਰਬਸੰਮਤੀ ਨਾਲ ਰਣਧੀਰ ਸਿੰਘ ਪ੍ਰਧਾਨ, ਪ੍ਰਦੀਪ ਸਿੰਘ ਮੀਤ ਪ੍ਰਧਾਨ, ਸੰਦੀਪ ਸਿੰਘ ਜਨਰਲ ਸਕੱਤਰ, ਗੁਰਤੇਜ ਸਿੰਘ ਖਜਾਨਚੀ ਅਤੇ ਮਨਿੰਦਰ ਸਿੰਘ ਪ੍ਰੈਸ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ ਸੁਖਦੇਵ ਸਿੰਘ, ਅਮਨਦੀਪ ਸਿੰਘ ਅਤੇ ਕੇਵਲ ਦਾਸ ਕਮੇਟੀ ਮੈਂਬਰ ਬਣਾਏ ਗਏ।
Advertisement
Advertisement