ਰਤਵਾੜਾ ਸਾਹਿਬ ’ਚ ਵਿਦਿਆਰਥੀਆਂ ਦਾ ਸਨਮਾਨ
05:44 AM Apr 14, 2025 IST
ਮੁੱਲਾਂਪੁਰ ਗਰੀਬਦਾਸ: ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਬਾਬਾ ਸੁਖਵਿੰਦਰ ਸਿੰਘ, ਸਕੂਲਾਂ ਦੇ ਡਾਇਰੈਕਟਰ ਭਾਈ ਜਸਵੰਤ ਸਿੰਘ ਸਿਆਣ ਨੇ ਦੱਸਿਆ ਕਿ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਮੁਖੀ ਸੰਤ ਲਖਬੀਰ ਸਿੰਘ ਦੀ ਨਿਗਰਾਨੀ ਹੇਠ ਖੁੱਲੇ ਪੰਡਾਲ ਵਿੱਚ ਹੋਏ ਧਾਰਮਿਕ ਸਮਾਗਮ ਦੌਰਾਨ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਭਾਈ ਪਰਮਿੰਦਰ ਸਿੰਘ ਲੁਧਿਆਣਾ, ਭਾਈ ਹਰਪਾਲ ਸਿੰਘ ਸੁਨੇਹੀ, ਭਾਈ ਮੱਖਣ ਸਿੰਘ ਮੁਨੀਲਾ ਫਰੀਦਕੋਟ, ਭਾਈ ਮਨਪ੍ਰੀਤ ਸਿੰਘ ਮੁੰਡੀ ਖਰੜ੍ਹ ਦੇ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਮੋਹਰੀ ਰਹੇ ਪਿੰਡਾਂ, ਸ਼ਹਿਰਾਂ ਦੇ ਬੱਚਿਆਂ ਅਤੇ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਹੋਰ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement
Advertisement