ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਵਾਇਤੀ ਪਾਰਟੀਆਂ ਨਾਲ ਜੁੜੇ ਸੌ ਤੋਂ ਵਧ ਲੋਕ ‘ਆਪ’ ’ਚ ਸ਼ਾਮਲ

08:05 AM Jun 12, 2025 IST
featuredImage featuredImage
‘ਆਪ’ ’ਚ ਸ਼ਾਮਲ ਹੋਏ ਵੱਖ ਵੱਖ ਪਾਰਅੀਆਂ ਦੇ ਆਗੂ।

ਗਗਨਦੀਪ ਸਿੰਘ

Advertisement

ਲੁਧਿਆਣਾ, 11 ਜੂਨ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ‘ਆਪ’ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ’ਆਪ’ ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਇਸ ਮੌਕੇ ’ਤੇ ‘ਆਪ’ ਆਗੂ ਸੁਰਿੰਦਰ ਕਲਿਆਣ, ਸਿੰਮੀ ਚੋਪੜਾ ਅਤੇ ਰਣਜੀਤ ਸਿੰਘ ਬਾਠ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਹੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਕਾਂਗਰਸ ਪਾਰਟੀ ਦੇ ਸਾਬਕਾ ਸਰਕਲ ਪ੍ਰਧਾਨ ਰਮਨਦੀਪ ਸਿੰਘ ਆਪਣੇ ਸਾਥੀ ਪਰਮਵੀਰ ਸਿੰਘ, ਅਵਤਾਰ ਸਿੰਘ, ਅੰਕੁਸ਼ ਬਜਾਜ, ਚੇਤਨ ਮੋਂਗਾ, ਗੁਰਜੀਤ ਸਿੰਘ ਕੁਲਦੀਪ ਗਰੇਵਾਲ, ਬਲਵਿੰਦਰ ਸਿੰਘ ਕੁਲਦੀਪ ਸਿੰਘ ਕਰਮਵੀਰ ਚੌਧਰੀ ਅਤੇ ਅਰਸ਼ਦੀਪ ਸਿੰਘ ਸਮੇਤ ਲਗਭਗ 40 ਹੋਰ ਲੋਕ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਤੁਲਸੀ ਰਾਮ, ਕੈਸ਼ੀਅਰ ਅਸ਼ੋਕ ਕੁਮਾਰ, ਵਾਈਸ ਕੈਸ਼ੀਅਰ ਮਹਾਵੀਰ ਫੌਜੀ, ਹੈੱਡ ਸਤੀਸ਼ ਕੁਮਾਰ, ਸੈਕਟਰੀ ਹਰਵੰਸ਼ ਲਾਲ ਗਿਆਨੀ ਅਤੇ ਡਿਪਟੀ ਸੈਕਟਰੀ ਡਾਕਟਰ ਰਣਜੀਤ ਕੁਮਾਰ ਸਮੇਤ 20 ਲੋਕ ਪਾਰਟੀ ਵਿੱਚ ਸ਼ਾਮਲ ਹੋਏ।
ਇਨ੍ਹਾਂ ਤੋਂ ਇਲਾਵਾ ਲੁਧਿਆਣਾ ਐਂਟੀ ਕਰੱਪਸ਼ਨ ਫਾਊਂਡੇਸ਼ਨ ਦੇ ਕਾਰਜਕਾਰੀ ਮੈਂਬਰ ਰਾਜਨ ਕੁੰਦਰਾ ਵੀ ’ਆਪ’ ਵਿੱਚ ਸ਼ਾਮਲ ਹੋਏ। ਜਦੋਂ ਕਿ ਵਾਰਡ ਨੰਬਰ- 65 ਤੋਂ ਭਾਨੂ ਕਿਰਨ, ਰੰਜਨਾ ਭਸੀਨ, ਪ੍ਰਿਆ ਸੋਢੀ ਅਤੇ ਈਸ਼ਾ ਬੱਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ।
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ।
ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ ’ਆਪ’ ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ ’ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫ਼ੈਸਲਾ ਕਰ ਲਿਆ ਹੈ। ਸਾਡੀ ਕੋਸ਼ਿਸ਼ ਜਿੱਤ ਦੇ ਫ਼ਰਕ ਨੂੰ ਵਧਾਉਣ ਦੀ ਹੈ। ’ਆਪ’ ਉਮੀਦਵਾਰ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫ਼ਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

Advertisement
Advertisement