ਰਸਦ ਭੇਟ ਕਰਨ ਵਾਲੇ ਸੰਘਾ ਪਰਿਵਾਰ ਦਾ ਸਨਮਾਨ
05:02 AM May 09, 2025 IST
ਅੰਮ੍ਰਿਤਸਰ: ਜਲੰਧਰ ਵਾਸੀ ਬੀਬੀ ਗੁਰਦੇਵ ਕੌਰ ਸੰਘਾ ਦੇ ਪਰਿਵਾਰ ਵੱਲੋਂ ਅੱਜ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਕਣਕ ਤੇ ਦਾਲਾਂ ਸਮੇਤ ਹੋਰ ਰਸਦ ਭੇਟ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਸਨਮਾਨ ਕੀਤਾ ਗਿਆ। ਗੁਰਸਿੱਖ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ 3 ਕੁਇੰਟਲ ਸਾਬਤ ਮਾਂਹ, 12 ਕੁਇੰਟਲ ਦਾਲ, ਸਾਢੇ 7 ਕੁਇੰਟਲ ਆਲੂ, 105 ਕੁਇੰਟਲ 90 ਕਿੱਲੋ ਕਣਕ ਭੇਟ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪਰਿਵਾਰ ਹਰ ਸਾਲ ਹੀ ਆਪਣੀ ਸਮਰੱਥਾ ਮੁਤਾਬਿਕ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸੇਵਾ ਕਰਦਾ ਹੈ। -ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement