ਰਾਏਸਰ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ
05:07 AM Mar 31, 2025 IST
ਮਹਿਲ ਕਲਾਂ: ਲੋਕ ਕਵੀ ਸੰਤ ਰਾਮ ਉਦਾਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ (ਪੰਜਾਬ) ਵਿੱਚ ਸਾਲਾਨਾ ਇਨਾਮ ਵੰਡ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਕੂਲ ਇੰਚਾਰਜ ਮਨਜੀਤ ਕੌਰ ਨੇ ਦੱਸਿਆ ਕਿ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੇ ਨਤੀਜੇ ਐਲਾਨੇ ਤੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਸਕੂਲ ਦੇ ਵਿਕਾਸ ਲਈ ਆਰਥਿਕ ਪੱਖੋਂ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਬਚਿੱਤਰ ਸਿੰਘ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਹਰਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਸਿਮਰਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement