ਰਾਖਵੀਆਂ ਸੀਟਾਂ ਬਾਰੇ ਜਾਣਕਾਰੀ ਨਾ ਦੇਣ ਵਾਲੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਹੋਵੇਗੀ ਕਾਰਵਾਈ
05:32 AM May 29, 2025 IST
ਪੱਤਰ ਪ੍ਰੇਰਕ
ਫਰੀਦਾਬਾਦ, 28 ਮਈ
ਸਿੱਖਿਆ ਅਧਿਕਾਰ ਕਾਨੂੰਨ ਦੇ ਤਹਿਤ ਜ਼ਿਲ੍ਹੇ ਦੇ ਨਿੱਜੀ ਸਕੂਲਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚਿਆਂ ਲਈ 25 ਫ਼ੀਸਦ ਸੀਟਾਂ ਰਾਖਵੀਆਂ ਰੱਖਣੀਆਂ ਪੈਂਦੀਆਂ ਹਨ ਪਰ ਜ਼ਿਲ੍ਹੇ ਦੇ 1200 ਤੋਂ ਵੱਧ ਨਿੱਜੀ ਸਕੂਲਾਂ ਵਿੱਚੋਂ 364 ਨੇ ਅਜੇ ਤੱਕ ਇਨ੍ਹਾਂ ਰਾਖਵੀਆਂ ਸੀਟਾਂ ਬਾਰੇ ਜਾਣਕਾਰੀ ਸਿੱਖਿਆ ਵਿਭਾਗ ਨੂੰ ਜਮ੍ਹਾਂ ਨਹੀਂ ਕਰਵਾਈ ਹੈ। ਅਜਿਹੀ ਸਥਿਤੀ ਵਿੱਚ ਹੁਣ ਵਿਭਾਗ ਇਨ੍ਹਾਂ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੀਤ ਸਿੰਘ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਲਈ ਪੋਰਟਲ ’ਤੇ 25 ਫ਼ੀਸਦ ਰਾਖਵੀਆਂ ਸੀਟਾਂ ਬਾਰੇ ਜਾਣਕਾਰੀ ਪਾਉਣਾ ਲਾਜ਼ਮੀ ਹੈ। ਲਾਪ੍ਰਵਾਹੀ ਕਰਨ ਵਾਲੇ ਸਕੂਲ ਪ੍ਰਬੰਧਕਾਂ ਵਿਰੁੱਧ ਰਿਪੋਰਟ ਤਿਆਰ ਕਰਕੇ ਵਿਭਾਗ ਨੂੰ ਭੇਜੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇ ਲੋੜ ਪਈ ਤਾਂ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
Advertisement
Advertisement