ਰਾਜਧਾਨੀ ਦੀ ਹਵਾ ਗੁਣਵੱਤਾ ’ਚ ਸੁਧਾਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਮਾਰਚ
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਅਤੇ ਪਿਛਲੇ ਕੁਝ ਦਿਨਾਂ ਤੋਂ ‘ਖਰਾਬ’ ਰਹਿਣ ਤੋਂ ਬਾਅਦ ਸ਼ਨਿਚਰਵਾਰ ਸਵੇਰੇ ‘ਦਰਮਿਆਨੀ’ ਸ਼੍ਰੇਣੀ ਵਿੱਚ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸ਼ੁੱਕਰਵਾਰ ਨੂੰ 231 ਦੇ ਮੁਕਾਬਲੇ 29 ਮਾਰਚ ਨੂੰ ਸਵੇਰੇ 8 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 157 ਦਰਜ ਕੀਤਾ ਗਿਆ ਸੀ। ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ ਜੋ ਕਿ ‘ਦਰਮਿਆਨੀ’ ਜਾਂ ‘ਮਾੜੀ’ ਸ਼੍ਰੇਣੀ ਵਿੱਚ ਸੀ। ਦਿੱਲੀ ਦੀ 24 ਘੰਟੇ ਦੀ ਔਸਤ ਏਕਿਊਆਈ 28 ਮਾਰਚ ਨੂੰ ਸ਼ਾਮ 4 ਵਜੇ 205 ਸੀ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਏਕਿਊਆਈ 220 ਦਰਜ ਕੀਤਾ ਗਿਆ ਜਦੋਂਕਿ ਉੱਤਰ ਪ੍ਰਦੇਸ਼ ਵਿੱਚ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਕ੍ਰਮਵਾਰ 144 ਅਤੇ 174 ਏਕਿਊਆਈ ਦਰਜ ਕੀਤਾ ਗਿਆ। ਗਾਜ਼ੀਆਬਾਦ ਦਾ ਏਕਿਊਆਈ 248 ਤੱਕ ਸੁਧਰ ਗਿਆ ਜੋ ‘ਮਾੜੀ’ ਸ਼੍ਰੇਣੀ ਵਿੱਚ ਆ ਗਿਆ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨਾਂ ਦੇ ਇੰਜਣਾਂ ਨੂੰ ਚੰਗੀ ਤਰ੍ਹਾਂ ਰੱਖਣ।