ਰਾਜਧਾਨੀ ਵਿੱਚ ਕਈ ਥਾਈਂ ਮੀਂਹ ਪਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਮਈ
ਕੌਮੀ ਰਾਜਧਾਨੀ ਵਿੱਚ ਅੱਜ ਕਈਂ ਥਾਈਂ ਮੀਂਹ ਪਿਆ। ਇਸ ਦੌਰਾਨ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਦਿਖਾਈ ਦਿੱਤਾ। ਕਈ ਥਾਈਂ ਪਹਿਲਾਂ ਧੂੜ ਭਰੀ ਹਨੇਰੀ ਆਈ। ਇਸ ਮਗਰੋਂ ਕਈ ਥਾਈਂ ਕਣੀਆਂ ਵੀ ਪਈਆਂ। ਇਸ ਦੌਰਾਨ ਕਈ ਨੀਵੇਂ ਖੇਤਰਾਂ ਵਿੱਚ ਪਾਣੀ ਭਰ ਗਿਆ। ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ। ਹਨੇਰੀ ਕਾਰਨ ਦਿੱਲੀ ਅੰਦਰ ਮਕਾਨ ਉਸਾਰੀ ਦਾ ਸਾਮਾਨ ਜਿਵੇਂ ਰੇਤਾ, ਬਰੀਕ ਬਜ਼ਰੀ ਹਵਾ ਵਿੱਚ ਉਡਣ ਲੱਗੇ ਅਤੇ ਆਲੇ ਦੁਆਲੇ ਵਿੱਚ ਫੈਲ ਗਿਆ। ਅੱਜ ਇੱਥੇ ਘੱਟੋ ਘੱਟ ਤਾਪਮਾਨ 25.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ 0.7 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ 11 ਮਈ ਨੂੰ ਵੀ ਕਿਣਮਿਣ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਇਹ ਜਾਣਕਾਰੀ ਦਿੱਤੀ ਹੈ। ਆਈਐੱਮਡੀ ਨੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਨੇੜੇ ਤੇੜੇ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਸਵੇਰੇ ਸਾਢੇ ਅੱਠ ਵਜੇ ਰਾਜਧਾਨੀ ਵਿੱਚ ਹਵਾ ਵਿੱਚ ਨਮੀ 65 ਫ਼ੀਸਦ ਦਰਜ ਕੀਤੀ ਗਈ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸ਼ਨਿੱਚਰਵਾਰ ਨੂੰ ਸਵੇਰੇ ਨੌਂ ਵਜੇ ਹਵਾ ਗੁਣਗਤਾ ਸੂਚਕ ਅੰਕ (ਏਕਿਊਆਈ) 179 ਰਿਹਾ ਜੋ ਮੱਧਮ ਸ਼੍ਰੇਣੀ ਵਿੱਚ ਆਉਂਦਾ ਹੈ। ਭਾਰਤ ਮੌਸਮ ਵਿਭਾਗ ਨੇ ਪਹਿਲਾਂ ਖੇਤਰ ਦੇ ਪ੍ਰਚਲਿਤ ਪ੍ਰੀ-ਮੌਨਸੂਨ ਮੌਸਮ ਪੈਟਰਨ ਤਹਿਤ ਦਿਨ ਲਈ ਆਮ ਤੌਰ ‘ਤੇ ਬੱਦਲਵਾਈ ਵਾਲੇ ਅਸਮਾਨ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਸੀ। ਹਵਾ ਦੀ ਗੁਣਵੱਤਾ ਦੇ ਮਾਮਲੇ ਵਿੱਚ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ਨਿਚਰਵਾਰ ਸਵੇਰੇ 9 ਵਜੇ 179 ਦਾ ਏਅਰ ਕੁਆਲਿਟੀ ਇੰਡੈਕਸ ਸੀ ਜਿਸ ਨਾਲ ਦਿੱਲੀ ਨੂੰ ਦਰਮਿਆਨਾ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।