ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪਾਲ ਵੱਲੋਂ ਚੰਡੀਗੜ੍ਹ ਪੁਲੀਸ ਇੰਸਪੈਕਟਰ ਰਾਮਦਿਆਲ ਦਾ ਸਨਮਾਨ

05:04 AM May 01, 2025 IST
featuredImage featuredImage
ਇੰਸਪੈਕਟਰ ਰਾਮ ਦਿਆਲ ਦਾ ਸਨਮਾਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।

ਪੱਤਰ ਪ੍ਰੇਰਕ
ਚੰਡੀਗੜ੍ਹ, 30 ਅਪਰੈਲ
ਪੰਜਾਬ ਦੇ ਨੌਂ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਵਾਸਤੇ ਤਿਆਰ ਕਰਨ ਵਾਲੇ ਚੰਡੀਗੜ੍ਹ ਪੁਲੀਸ ਦੇ ਇੰਸਪੈਕਟਰ ਰਾਮਦਿਆਲ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਨਮਾਨਿਤ ਕੀਤਾ। ਰਾਮਦਿਆਲ ਨੇ ਇੱਕ ਸਮਰਪਿਤ ਅਧਿਆਪਕ ਵਜੋਂ ਆਪਣੀ ਪਛਾਣ ਬਣਾਈ ਹੈ, ਜੋ ਵਿਦਿਆਰਥੀਆਂ ਨੂੰ ਮੁਫ਼ਤ ਪੜ੍ਹਾਉਣ ਸਮੇਤ ਉਨ੍ਹਾਂ ਨੂੰ ਅਧਿਐਨ ਸਮੱਗਰੀ, ਕਾਪੀਆਂ ਅਤੇ ਪੈਨਸਿਲਾਂ ਵੀ ਪ੍ਰਦਾਨ ਕਰਦਾ ਹੈ। ਪੁਲੀਸ ਇੰਸਪੈਕਟਰ ਰਾਮਦਿਆਲ ਨੇ ਦੱਸਿਆ ਕਿ ਉਸ ਦਾ ਇਹ ਯਤਨ ਉਸਦੇ ਨਿੱਜੀ ਜੀਵਨ ਵਿੱਚ ਇੱਕ ਦੁਖਦਾਈ ਘਟਨਾ ਤੋਂ ਬਾਅਦ ਸ਼ੁਰੂ ਹੋਇਆ। ਉਸਨੇ ਇੱਕ ਹਾਦਸੇ ਵਿੱਚ ਆਪਣੀਆਂ ਦੋਵੇਂ ਲੱਤਾਂ ਗੁਆ ਦਿੱਤੀਆਂ ਜਿਸ ਤੋਂ ਬਾਅਦ ਉਸਨੇ ਦੂਜਿਆਂ ਲਈ ਜਿਊਣ ਅਤੇ ਉਨ੍ਹਾਂ ਦੀ ਸਿੱਖਿਆ ਲਈ ਕੰਮ ਕਰਨ ਦਾ ਫੈਸਲਾ ਕੀਤਾ। ਇਸ ਨੇਕ ਕਾਰਜ ਦੇ ਚਲਦਿਆਂ ਉਸਨੇ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੱਚਿਆਂ ਪ੍ਰਤੀ ਰਾਮਦਿਆਲ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ, ‘ਉਨ੍ਹਾਂ ਦਾ ਕੰਮ ਨਾ ਸਿਰਫ਼ ਪ੍ਰੇਰਨਾਦਾਇਕ ਹੈ ਬਲਕਿ ਇਹ ਸਮਾਜ ਵਿੱਚ ਬਦਲਾਅ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।’ ਇੰਸਪੈਕਟਰ ਰਾਮਦਿਆਲ ਦਾ ਇਹ ਸ਼ਾਨਦਾਰ ਯਤਨ ਬਿਨਾਂ ਸ਼ੱਕ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਨਵੀਂ ਰੌਸ਼ਨੀ ਲੈ ਕੇ ਆਇਆ ਹੈ ਜੋ ਬਿਨਾਂ ਪੜ੍ਹਾਈ ਦੇ ਅੱਗੇ ਵਧਣ ਦਾ ਸੁਪਨਾ ਦੇਖਦੇ ਹਨ। ਅਜਿਹੇ ਨੇਕ ਕੰਮਾਂ ਦੀ ਕਦਰ ਕਰਨ ਅਤੇ ਸਮਰਥਨ ਕਰਨ ਦੀ ਹਮੇਸ਼ਾ ਲੋੜ ਹੁੰਦੀ ਹੈ ਤਾਂ ਜੋ ਹੋਰ ਲੋਕ ਪ੍ਰੇਰਿਤ ਹੋਣ ਅਤੇ ਸਮਾਜ ਨੂੰ ਉੱਚਾ ਚੁੱਕਣ ਲਈ ਅੱਗੇ ਵਧਣ।

Advertisement

Advertisement