ਰਾਜਪਾਲ ਵੱਲੋਂ ਪ੍ਰਵਾਨਿਤ ਕਮੇਟੀ ’ਚ ਪੰਜਾਬੀ ’ਵਰਸਿਟੀ ਦੇ ਤਿੰਨ ਮੈਂਬਰ ਸ਼ਾਮਲ
06:00 AM Apr 17, 2025 IST
ਪਟਿਆਲਾ (ਖੇਤਰੀ ਪ੍ਰਤੀਨਿਧ):
Advertisement
ਸਕੂਲ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ਾ ਸਮੱਗਰੀ ਤਿਆਰ ਕਰਨ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਵਾਨਿਤ ਕੀਤੀ ਗਈ ਛੇ ਮੈਂਬਰੀ ਕਮੇਟੀ ਵਿੱਚ ਤਿੰਨ ਮੈਂਬਰ ਪੰਜਾਬੀ ਯੂਨੀਵਰਸਿਟੀ ਨਾਲ਼ ਸਬੰਧਤ ਹਨ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਮਮਤਾ ਸ਼ਰਮਾ ਅਤੇ ਪ੍ਰੋ. ਮਨਦੀਪ ਕੌਰ ਨੂੰ ਇਸ ਕਮੇਟੀ ਵਿੱਚ ਮੈਂਬਰ ਅਤੇ ਮਲਟੀਮੀਡੀਆ ਰਿਸਰਚ ਸੈਂਟਰ ਦੇ ਡਾਇਰੈਕਟਰ ਦਲਜੀਤ ਅਮੀ ਨੂੰ ਟੈਕਨੀਕਲ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸਕੂਲ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲੋੜੀਂਦੀ ਵਿਸ਼ਾ ਸਮੱਗਰੀ ਦਾ ਨਿਰਮਾਣ ਕਰੇਗੀ। ਯੂਨੀਵਰਸਿਟੀ ਅਥਾਰਿਟੀਜ਼ ਵੱਲੋਂ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਵਧਾਈ ਦਿੱਤੀ ਗਈ।
Advertisement
Advertisement