ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪੁਰਾ ਦੇ ਵਕੀਲਾਂ ਦੀ ਹਮਾਇਤ ’ਚ ਪਟਿਆਲਾ ਦੇ ਵਕੀਲਾਂ ਵੱਲੋਂ ਹੜਤਾਲ

04:18 AM Apr 22, 2025 IST
featuredImage featuredImage

 

Advertisement

ਪਟਿਆਲਾ (ਸਰਬਜੀਤ ਸਿੰਘ ਭੰਗੂ): ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤਹਿਸੀਲ ਨਾਲ ਸਬੰਧਤ ਅੱਠ ਪਿੰਡਾਂ ਨੂੰ ਮੁਹਾਲੀ ਨਾਲ਼ ਜੋੜਨ ਦੀਆਂ ਸਰਗਰਮੀਆਂ ਖਿਲਾਫ਼ ਰਾਜਪੁਰਾ ਦੇ ਵਕੀਲਾਂ ਵੱਲੋਂ ਦਿਤੇ ਗਏ ਹੜਤਾਲ਼ ਦੇ ਸੱਦੇ ਤਹਿਤ ਪਟਿਆਲਾ ਦੇ ਵਕੀਲ ਭਾਈਚਾਰੇ ਵੱਲੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਕੰਮਕਾਜ ਮੁਕੰਮਲ ਤੌਰ ’ਤੇ ਬੰਦ ਰੱਖਿਆ। ਇਸ ਮੌਕੇ ਸੰਕੇਤਕ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਮਨਵੀਰ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਰਾਜਪੁਰਾ ਸਬ-ਡਿਵੀਜ਼ਨ ਦੇ 8 ਪਿੰਡਾਂ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਤਬਦੀਲ ਕਰਨ ਦੀਆਂ ਸਰਗਰਮੀਆਂ ਠੱਪ ਕੀਤੀਆਂ ਜਾਣ ਕਿਉਂਕਿ ਅਜਿਹੀ ਸੂਰਤ ’ਚ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਅਤੇ ਵਕੀਲ ਭਾਈਚਾਰੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਬਾਰ ਦੇ ਸਕੱਤਰ ਐਡਵੋਕੇਟ ਸਚਿਨ ਸ਼ਰਮਾ, ਕੈਸ਼ੀਅਰ ਐਡਵੋਕੇਟ ਜਸਪ੍ਰੀਤ ਸਿੰਘ ਕੈਸ਼ੀਅਰ ਤੇ ਜੁਆਇੰਟ ਸਕੱਤਰ ਐਡਵੋਕੇਟ ਹੈਪੀ ਵਰਮਾ ਆਦਿ ਵੀ ਮੌਜੂਦ ਸਨ।

Advertisement
Advertisement