ਰਾਜਸਥਾਨ ਤੇ ਫ਼ੌਜ ਨੂੰ ਪਾਣੀ ਦੇਣਾ ਦੇਸ਼ ਹਿੱਤ ’ਚ: ਗੋਇਲ
05:55 AM May 12, 2025 IST
ਪੱਤਰ ਪ੍ਰੇਰਕ
ਲਹਿਰਾਗਾਗਾ, 11 ਮਈ
ਪੰਜਾਬ ਦੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਅਤੇ ਫੌਜ ਨੂੰ ਪਾਣੀ ਦੇਣ ਦੀ ਸਹਿਮਤੀ ਦੇਣ ਨੂੰ ਦੇਸ਼ ਦੇ ਹਿੱਤ ਵਿੱਚ ਲਿਆ ਫ਼ੈਸਲਾ ਕਰਾਰ ਦਿੱਤਾ। ਭਵਿੱਖ ਵਿੱਚ ਹਰਿਆਣਾ ਨੂੰ ਪਾਣੀ ਦੇਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ 21 ਮਈ ਤੋਂ ਬਾਅਦ ਨਵਾਂ ਕੋਟਾ ਸ਼ੁਰੂ ਹੋਵੇਗਾ ਤਾਂ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਲੈ ਸਕਦਾ ਹੈ, ਪੰਜਾਬ ਨੂੰ ਕੋਈ ਇਤਰਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਉੱਤੇ ਬੀ ਬੀ ਐਮ ਬੀ ਨੇ ਵੀ ਪੰਜਾਬ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਲੋੜ੍ਹ ਪਈ ਤਾਂ ਆਪਣੇ ਹਿੱਤ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ ਹਰ ਹੀਲਾ ਵਸੀਲਾ ਵਰਤੇਗੀ। ਉਹਨਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੀ ਰਹੀ ਹੈ।
Advertisement
Advertisement