For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਅੱਜ

08:10 AM Nov 25, 2023 IST
ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਅੱਜ
ਅਜਮੇਰ ਵਿੱਚ ਈਵੀਐੱਮ ਅਤੇ ਹੋਰ ਚੋਣ ਸਮੱਗਰੀ ਜਾਂਚਦਾ ਹੋਇਆ ਅਮਲਾ। -ਫੋਟੋ: ਪੀਟੀਆਈ
Advertisement

ਜੈਪੁਰ, 24 ਨਵੰਬਰ
ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਸ਼ਨਿਚਰਵਾਰ ਨੂੰ ਪੈਣਗੀਆਂ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਦੌਰਾਨ ਭਾਜਪਾ ਦਾ ਮਕਸਦ ਰਾਜਸਥਾਨ ਵਿੱਚ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨਾ ਹੋਵੇਗਾ। ਉੱਧਰ, ਕਾਂਗਰਸ ਵੱਲੋਂ ਸੂਬੇ ਵਿੱਚ ਹਰੇਕ ਪੰਜ ਸਾਲਾਂ ਬਾਅਦ ਦੂਜੀ ਪਾਰਟੀ ਦੀ ਸਰਕਾਰ ਬਣਾਉਣ ਦੇ ਰੁਝਾਨ ਨੂੰ ਬਦਲਣ ਲਈ ਸਖ਼ਤ ਮੇਹਨਤ ਕੀਤੀ ਜਾ ਰਹੀ ਹੈ।
ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਸੂਬੇ ਦੀਆਂ ਕੁੱਲ 200 ਵਿਧਾਨ ਸਭਾ ਸੀਟਾਂ ’ਚੋਂ 199 ’ਤੇ ਵੋਟਾਂ ਪੈਣ ਦਾ ਅਮਲ ਸਵੇਰੇ 7 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸ੍ਰੀਗੰਗਾਨਗਰ ਵਿੱਚ ਪੈਂਦੀ ਕਰਨਪੁਰ ਸੀਟ ’ਤੇ ਕਾਂਗਰਸੀ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਗੁਰਮੀਤ ਸਿੰਘ ਕੂਨਰ ਦੀ ਮੌਤ ਹੋਣ ਕਾਰਨ ਇੱਥੇ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਭਲਕੇ ਪੈਣ ਵਾਲੀਆਂ ਵੋਟਾਂ ਦੌਰਾਨ ਸੂਬੇ ਦੇ 5,25,38,105 ਵੋਟਰ 1862 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਵੋਟਰਾਂ ਵਿੱਚ 1,70,99,334 ਵੋਟਰ 18-30 ਸਾਲ ਉਮਰ ਵਰਗ ਦੇ ਹਨ ਅਤੇ ਇਨ੍ਹਾਂ ਵਿੱਚੋਂ ਵੀ 22,61,008 ਨਵੇਂ ਵੋਟਰ ਹਨ ਜਿਹੜੇ ਕਿ 18-19 ਸਾਲ ਉਮਰ ਵਰਗ ਦੇ ਹਨ। ਭਾਜਪਾ ਸਾਰੀਆਂ ਸੀਟਾਂ ’ਤੇ ਚੋਣ ਲੜ ਰਹੀ ਹੈ ਜਦਕਿ ਕਾਂਗਰਸ ਨੇ ਭਰਤਪੁਰ ਦੀ ਸੀਟ ਆਪਣੀ ਭਾਈਵਾਲ ਪਾਰਟੀ ਰਾਸ਼ਟਰੀ ਲੋਕ ਦਲ (ਆਰਐੱਲਡੀ) ਲਈ ਛੱਡੀ ਹੈ ਜਿਵੇਂ ਕਿ 2018 ਦੀਆਂ ਚੋਣਾਂ ਵਿੱਚ ਛੱਡੀ ਸੀ।
ਭਰਤਪੁਰ ਸੀਟ ਤੋਂ ਸੁਭਾਸ਼ ਗਰਗ ਚੋਣ ਲੜਨਗੇ ਜੋ ਕਿ ਇਸ ਵੇਲੇ ਵੀ ਇਸ ਸੀਟ ਤੋਂ ਵਿਧਾਇਕ ਹਨ। ਭਾਜਪਾ ਤੇ ਕਾਂਗਰਸ ਦੇ 40 ਤੋਂ ਵੱਧ ਬਾਗੀ ਵੀ ਚੋਣ ਮੈਦਾਨ ਵਿੱਚ ਹਨ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement