ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਾ ਵੜਿੰਗ ਦੀ ਅਗਵਾਈ ਹੇਠ ਡੀਸੀ ਨੂੰ ਮਿਲੇ ਕਾਂਗਰਸੀ

06:39 AM May 10, 2025 IST
featuredImage featuredImage
ਰਾਜਾ ਵੜਿੰਗ ਹੋਰ ਕਾਂਗਰਸੀਆਂ ਨਾਲ ਕੂੜੇ ਦੀ ਸਮੱਸਿਆ ਸਬੰਧੀ ਗੱਲਬਾਤ ਕਰਦੇ ਹੋਏ। 

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜਾ ਖਿੱਲਰਨ ਤੇ ਕੂੜੇ ਦੇ ਵੱਡੇ ਡੰਪ ਦੀ ਸਮੱਸਿਆ ’ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਇਕ ਤਰ੍ਹਾਂ ਨਾਲ ਸਿੰਙ ਫਸ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਜਗਰਾਉਂ ਦੇ ਕਾਂਗਰਸੀ ਆਗੂਆਂ ਤੇ ਕੌਂਸਲਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਿਲੇ। ਰਾਜਾ ਵੜਿੰਗ ਦੀ ਹਦਾਇਤ ’ਤੇ ਦੋ ਦਿਨ ਪਹਿਲਾਂ ਹੀ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਤੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਹੇਠ ਇਨ੍ਹਾਂ ਆਗੂਆਂ ਦਾ ਵਫ਼ਦ ਉਪ ਮੰਡਲ ਮੈਜਿਸਟਰੇਟ ਨੂੰ ਮਿਲਿਆ ਸੀ। ਉਸੇ ਮੰਗ ਪੱਤਰ ਵਾਲੀਆਂ ਮੰਗਾਂ ਅੱਜ ਡਿਪਟੀ ਕਮਿਸ਼ਨਰ ਅੱਗੇ ਰੱਖੀਆਂ ਗਈਆਂ। ਰਾਜਾ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਤੇ ਪ੍ਰਸ਼ਾਸਨ ਤੋਂ ਜਗਰਾਉਂ ਦੀ ਕੂੜੇ ਦੇ ਡੰਪ ’ਤੇ ਸਫ਼ਾਈ ਨਾ ਹੋਣ ਦੀ ਗੰਭੀਰ ਸਮੱਸਿਆ ਦਾ ਹੱਲ ਮੰਗਿਆ ਹੈ। ਨਾਲ ਹੀ ਕੂੜਾ ਸੁੱਟਣ ਲਈ ਢੁੱਕਵੀਂ ਜ਼ਮੀਨ ਦੇਣ ਲਈ ਕਿਹਾ ਹੈ ਕਿਉਂਕਿ ਨਗਰ ਕੌਂਸਲ ਜਗਰਾਉਂ ਕੋਲ ਕੂੜਾ ਸੁੱਟਣ ਲਈ ਕੋਈ ਥਾਂ ਨਹੀਂ ਜਿਸ ਕਰਕੇ ਇਹ ਸਮੱਸਿਆ ਬੇਹੱਦ ਨਾਜ਼ੁਕ ਹੋਈ ਹੈ। ਉਨ੍ਹਾਂ ਕਿਹਾ ਕਿ ਮੰਗ ਨਾ ਮੰਨੇ ਜਾਣ ’ਤੇ ਉਹ ਪਾਰਟੀ ਵਰਕਰਾਂ ਨਾਲ ਡੀਸੀ ਦਫ਼ਤਰ ਘੇਰਨ ਤੋਂ ਲੈ ਕੇ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਜਗਰਾਉਂ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਉਹ ਹਰ ਕਦਮ ਚੁੱਕਣਗੇ। ‘ਆਪ’ ਨਾਲ ਸਬੰਧਤ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਲਗਾਤਾਰ ਸਫ਼ਾਈ ਦੀ ਜ਼ਿੰਮੇਵਾਰੀ ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਸਿਰ ਸੁੱਟ ਰਹੇ ਹਨ। ਇਸ ’ਤੇ ਉਨ੍ਹਾਂ ਕਿਹਾ ਕਿ ਫੇਰ ਲੋਕਾਂ ਨੇ ਸਰਕਾਰ ਕਾਹਦੇ ਲਈ ਚੁਣੀ ਹੈ? ਇਸ ਸਮੇਂ ਸਾਬਕਾ ਵਿਧਾਇਕ ਜੱਗਾ ਹਿੱਸੋਵਾਲ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਨਵਦੀਪ ਗਰੇਵਾਲ, ਕੌਂਸਲਰ ਮੇਸ਼ੀ ਸਹੋਤਾ, ਅਮਨ ਕਪੂਰ ਬੌਬੀ, ਜਰਨੈਲ ਸਿੰਘ ਲੋਹਟ, ਹਿਮਾਂਸ਼ੂ ਮਲਿਕ, ਰਾਜ ਭਾਰਦਵਾਜ, ਵਿਕਰਮ ਜੱਸੀ, ਡਾ. ਇਕਬਾਲ ਧਾਲੀਵਾਲ, ਵਰਿੰਦਰ ਕਲੇਰ, ਕਾਲਾ ਕਲਿਆਣ ਆਦਿ ਉਨ੍ਹਾਂ ਦੇ ਨਾਲ ਸਨ। ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਅੱਜ ਕਮੇਟੀ ਪਾਰਕ ਦੇ ਨਾਲ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣਾ ਸ਼ੁਰੂ ਕਰਵਾਇਆ। ਉਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਰੋਜ਼ਾਨਾ ਕੂੜੇ ਦੀ ਲਿਫਟਿੰਗ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕੋਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਤਾੜਨਾ ਵੀ ਕੀਤੀ।

Advertisement

Advertisement