ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਾ ਵੜਿੰਗ ਵੱਲੋਂ ਸਨਅਤੀ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

06:44 AM May 10, 2025 IST
featuredImage featuredImage

ਗਗਨਦੀਪ ਅਰੋੜਾ
ਲੁਧਿਆਣਾ, 9 ਮਈ
ਭਾਰਤ ਤੇ ਪਾਕਿਸਤਾਨ ਨਾਲ ਪੈਦਾ ਹੋਏ ਤਣਾਅ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮਿਲੇ ਅਤੇ ਉਨ੍ਹਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਤੋਂ ਬਾਅਦ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜਿਸ ’ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ। ਡੀਸੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸਥਿਤੀ ਕੰਟਰੋਲ ਵਿੱਚ ਹੈ। ਉਨ੍ਹਾਂ ਨੇ ਐਮਰਜੈਂਸੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨੂੰ ਬਲੈਕ-ਆਊਟ ਦੌਰਾਨ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਲੁਧਿਆਣਾ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਰਤੀ ਫੌਜ ਗੁਆਂਢੀ ਦੇਸ਼ ਵੱਲੋਂ ਕੀਤੇ ਗਏ ਹਮਲਿਆਂ ਦਾ ਢੁਕਵਾਂ ਜਵਾਬ ਦੇਣ ਦੇ ਪੂਰੀ ਤਰ੍ਹਾਂ ਸਮਰੱਥ ਹੈ । ਉਨ੍ਹਾਂ ਕਿਹਾ ਕਿ ਭਾਰਤੀ ਫੌਜ ਆਪਣੇ ਦੇਸ਼ ਦੀ ਰੱਖਿਆ ਕਰ ਰਹੀ ਹੈ ਅਤੇ ਪੂਰਾ ਦੇਸ਼ ਭਾਰਤੀ ਫੌਜ ਦੇ ਨਾਲ ਹੈ। ਰਾਜਾ ਵੜਿੰਗ ਨੇ ਭਾਰਤੀ ਫੌਜ ਨੂੰ ਸਲਾਮ ਕੀਤਾ।

Advertisement

Advertisement