ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜ ਸਭਾ ਮੈਂਬਰ ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

04:53 AM Apr 08, 2025 IST
featuredImage featuredImage

ਸਤਵਿੰਦਰ ਬਸਰਾ

Advertisement

ਲੁਧਿਆਣਾ, 7 ਅਪਰੈਲ

ਵਿਦਿਆਰਥੀਆਂ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰਕੇ ਪੰਜਾਬ ਵਿੱਚ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੇ ਯਤਨਾਂ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਚਾਰ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਵਿੱਚ 81 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦੀ ਇੱਕ ਲੜੀ ਦਾ ਉਦਘਾਟਨ ਕੀਤਾ।

Advertisement

ਸ੍ਰੀ ਅਰੋੜਾ ਅੱਜ ਲੁਧਿਆਣਾ ਸਰਕਾਰੀ ਹਾਈ ਸਕੂਲ ਬਾੜੇਵਾਲ ਅਵਾਨਾ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਹਾਊਸਿੰਗ ਬੋਰਡ ਕਲੋਨੀ, ਸਰਕਾਰੀ ਪ੍ਰਾਇਮਰੀ ਸਕੂਲ ਸੁਨੇਤ ਅਤੇ ਸਰਕਾਰੀ ਹਾਈ ਸਕੂਲ ਸੁਨੇਤ ਵਿਖੇ ਗਏ। ਉਨ੍ਹਾਂ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਐਲਾਨਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਗਈ ਇਹ ਪਹਿਲਕਦਮੀ ਤਹਿਤ ਪੰਜਾਬ ਭਰ ਵਿੱਚ ਸਕੂਲ ਸਿੱਖਿਆ ਨੂੰ ਪੂਰੀ ਤਰ੍ਹਾਂ ਬਦਲਣ ਲਈ ਮਹੱਤਵਪੂਰਨ ਯਤਨ ਹੋਵੇਗੀ। ਉਕਤ ਸਕੂਲਾਂ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਨੇ ਮੌਜੂਦਾ ਲੋੜਾਂ ਨੂੰ ਪੂਰਾ ਕਰਨ ਵਾਲੀ ਆਧੁਨਿਕ ਸਿੱਖਿਆ ਪ੍ਰਦਾਨ ਕਰਦੇ ਹੋਏ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਸਰਕਾਰੀ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਹ ਸਕੂਲਾਂ ਵਿੱਚ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣੇ ਐਮ.ਪੀ ਲੈਂਡ ਫੰਡਾਂ ਵਿੱਚੋਂ 10 ਲੱਖ ਰੁਪਏ ਅਲਾਟ ਕਰਨਗੇ।

ਇਸੇ ਲੜੀ ਤਹਿਤ ਵਾਰਡ ਨੰਬਰ 46 ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਜਨਤਾ ਨਗਰ ਦਾ ਨਵੀਨੀਕਰਨ ਕਰਵਾਇਆ। ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ, ਕੁੰਦਨਪੁਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਰੂਬਰੂ ਕਰਵਾਇਆ।

ਮਾਣੂੰਕੇ ਵੱਲੋਂ ਸਕੂਲ ਆਫ਼ ਐਮੀਨੈਂਸ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

 

ਜਗਰਾਉਂ (ਜਸਬੀਰ ਸ਼ੇਤਰਾ): ਸਥਾਨਕ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿਖੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਵਾਧੂ ਕਲਾਸ ਰੂਮ, ਸਰਕਾਰੀ ਸਕੂਲ ਆਫ਼ ਐਮੀਨੈਂਸ ਵਿਖੇ ਲੜਕੀਆਂ ਲਈ ਪਖਾਨੇ ਅਤੇ ਸਰਕਾਰੀ ਬੇਸਿਕ ਸਕੂਲ ਵਿਖੇ 9 ਲੱਖ 55 ਹਜ਼ਾਰ ਰੁਪਏ ਨਾਲ ਤਿਆਰ ਕਲਾਸ ਰੂਮ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਆਧੁਨਿਕੀਕਰਨ ਸਬੰਧੀ ਇਹ ਪ੍ਰਾਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਬਣਾਉਣਗੇ। ਇਸ ਦੌਰਾਨ ਪ੍ਰਿੰਸੀਪਲ ਡਾ. ਗੁਰਵਿੰਦਰਜੀਤ ਸਿੰਘ ਨੇ ਵੀ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਹੂਲਤਾਂ ਹੁਣ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਲੱਗੀਆਂ ਹਨ ਅਜਿਹੀਆਂ ਸਹੂਲਤਾਂ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਮਿਲੀਆਂ। 'ਆਪ' ਦੇ ਬਲਾਕ ਸਿੱਖਿਆ ਕੋਆਰਡੀਨੇਟਰ ਪਰਮਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 118 ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ ਜਦਕਿ 14 ਸਕੂਲ ਆਫ਼ ਐਮੀਨੈਂਸ ਸਕੂਲ ਪਹਿਲਾਂ ਹੀ ਲੋਕ ਅਰਪਣ ਕੀਤੇ ਜਾ ਚੁੱਕੇ ਹਨ।

Advertisement