ਰਾਮਗੜ੍ਹੀਆ ਭਵਨ ’ਚ ਗੁਰਮਤਿ ਸਮਾਗਮ
05:52 AM Jun 03, 2025 IST
ਖੰਨਾ: ਇਥੋਂ ਦੇ ਜੀਟੀ ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆ ’ਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਿਤਨੇਮ ਦੀਆਂ ਬਾਣੀਆਂ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ, ਉਪਰੰਤ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਦੀ ਪੋਤਰੀ ਸੁਖਮਨ ਕੌਰ ਵੱਲੋਂ 11ਵੀਂ ਕਲਾਸ ਦੇ ਮੈਡੀਕਲ ਸਟ੍ਰੀਮ ਵਿਚ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਨ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਖਰ੍ਹੇ, ਬਲਦੇਵ ਸਿੰਘ ਮਠਾੜੂ, ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਟਹਿਲ ਸਿੰਘ, ਅਮਰ ਸਿੰਘ ਲੋਟੇ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਮਨਜੀਤ ਸਿੰਘ, ਬਾਬਾ ਮੇਹਰ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਹਰਵਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement