ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਗੜ੍ਹੀਆ ਕਾਲਜ ’ਚ ਐੱਨਐੱਸਐੱਸ ਕੈਂਪ ਸਮਾਪਤ

06:30 AM Dec 31, 2024 IST
ਐੱਨਐੱਸਐੱਸ ਕੈਂਪ ਵਿੱਚ ਸ਼ਾਮਲ ਵਿਦਿਆਰਥੀ। -ਫੋਟੋ: ਬਸਰਾ
ਖੇਤਰੀ ਪ੍ਰਤੀਨਿਧ
Advertisement

ਲੁਧਿਆਣਾ, 30 ਦਸੰਬਰ

ਰਾਮਗੜ੍ਹੀਆਂ ਗਰਲਜ਼ ਕਾਲਜ ਲੁਧਿਆਣਾ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਰਾਮਗੜ੍ਹੀਆ ਐਜੁਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਜੀਤ ਕੌਰ ਦੀ ਅਗਵਾਈ ਵਿੱਚ ਚੱਲ ਰਿਹਾ ਸੱਤ ਰੋਜ਼ਾ ਕੈਂਪ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ‘ਸਵੱਛਤਾ ਹੀ ਸੇਵਾ-ਇਨਵਾਇਰਮੈਂਟ ਐਂਡ ਹੈਲਥ ਐਂਡ ਹਾਈਜੀਨ’ ਵਿਸ਼ੇ ਨੂੰ ਲੈ ਕੇ ਸ਼ੁਰੂ ਹੋਏ ਕੈਂਪ ਵਿੱਚ ਵਾਲੰਟੀਅਰਾਂ ਨੇ ਸੱਤ ਦਿਨ ਹੋਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲਿਆ।

Advertisement

ਅੱਜ ਕੈਂਪ ਦੇ ਆਖ਼ਰੀ ਦਿਨ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ ਲਈ ਚੇਤਨਾ ਰੈਲੀ ਕੱਢੀ ਗਈ ਅਤੇ ਨੁੱਕੜ ਨਾਟਕ ਖੇਡਿਆ ਗਿਆ। ਕੁਦਰਤੀ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਏ ਗਏ। ਕੈਂਪ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਾਲੰਟੀਅਰਾਂ ਅਤੇ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਹੱਲਾਸ਼ੇਰੀ ਵਧਾਉਣ ਲਈ ਇਨਾਮ ਵੰਡੇ ਗਏ। ਵਾਲੰਟੀਅਰਾਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਪ੍ਰਿੰਸੀਪਲ ਮੈਡਮ ਨੇ ਵਾਲੰਟੀਅਰਾਂ ਨੂੰ ਕੈਂਪ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸ਼ਾਬਾਸ਼ ਦਿੰਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਸ਼ੀਰਵਾਦ ਦਿੱਤਾ। ਪ੍ਰੋਗਰਾਮ ਅਫ਼ਸਰ ਪ੍ਰੋ. ਕਿਰਨ ਬਾਲਾ ਤੇ ਡਾ. ਹਰਬਿੰਦਰ ਕੌਰ, ਪ੍ਰੋ. ਹਿਨਾ ਨੇ ਵਾਲੰਟੀਅਰਾਂ ਦਾ ਕੈਂਪ ਵਿੱਚ ਰਲ ਮਿਲ ਕੇ ਹਰ ਕੰਮ ਵਿੱਚ ਯੋਗਦਾਨ ਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

Advertisement