ਰਾਸ਼ਟਰਪਤੀ ਮੁਰਮੂ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ, 13 ਅਪਰੈਲ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਨ 1919 ਵਿੱਚ ਜਲ੍ਹਿਆਂਵਾਲਾ ਬਾਗ਼ ਕਾਂਡ ’ਚ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾਂ ਉਨ੍ਹਾਂ ਦਾ ਕਰਜ਼ਦਾਰ ਰਹੇਗਾ। ਸ੍ਰੀ ਮੁਰਮੂ ਨੇ ‘ਐਕਸ’ ਉੱਤੇ ਪਾਈ ਪੋਸਟ ’ਚ ਕਿਹਾ, ‘ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ, ਜਿਨ੍ਹਾਂ ਭਾਰਤ ਮਾਂ ਦੀ ਖ਼ਾਤਰ ਜਲ੍ਹਿਆਂਵਾਲਾ ਬਾਗ਼ ’ਚ ਜਾਨਾਂ ਵਾਰ ਦਿੱਤੀਆਂ। ਮਹਾਨ ਭਾਰਤ ਹਮੇਸ਼ਾਂ ਉਨ੍ਹਾਂ ਦਾ ਕਰਜ਼ਦਾਰ ਰਹੇਗਾ।’ ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸਾਰੇ ਮੁਲਕ ਵਾਸੀ ਭਾਰਤ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਰਹਿਣਗੇ। -ਪੀਟੀਆਈ
ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਗੀਆਂ: ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਮੁਲਕ ਦੇ ਇਤਿਹਾਸ ’ਚ ਕਾਲਾ ਦਿਨ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੇ ਆਜ਼ਾਦੀ ਦੇ ਸੰਘਰਸ਼ ਨੂੰ ਨਵਾਂ ਮੋੜ ਦਿੱਤਾ।’ -ਪੀਟੀਆਈAdvertisement