ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਸ਼ਨ ਕਾਰਡ ਲਈ 30 ਤੱਕ ਈ-ਕੇਵਾਈਸੀ ਕਰਵਾਉਣਾ ਲਾਜ਼ਮੀ

05:10 AM Apr 03, 2025 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 2 ਅਪਰੈਲ
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਕੌਰ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਕ ਮੈਂਬਰਾਂ ਦੀ ਈ-ਕੇਵਾਈਸੀ (ਬਾਇਓ-ਮੀਟਰਿਕ ਵੈਰੀਫਿਕੇਸ਼ਨ) ਕਰਵਾਉਣਾ 30 ਅਪਰੈਲ ਤੱਕ ਲਾਜ਼ਮੀ ਹੈ। ਉਨ੍ਹਾਂ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਰਾਸ਼ਨ ਡਿੱਪੂ ਹੋਲਡਰ ਨਾਲ ਤਾਲਮੇਲ ਕਰਕੇ 30 ਅਪਰੈਲ ਤੱਕ ਈਕੇਵਾਈਸੀ ਕਰਵਾਉਣੀ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਰਾਸ਼ਨ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਈਕੇਵਾਈਸੀ ਨਾ ਹੋਣ ਦੀ ਸੂਰਤ ਵਿੱਚ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ।

Advertisement

Advertisement