ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਦਾ ਵਿਰੋਧ: ਕਾਂਗਰਸੀਆਂ ਨੇ ਵੱਖ-ਵੱਖ ਥਾਈਂ ਭਗਵੰਤ ਮਾਨ ਦੇ ਪੁਤਲੇ ਸਾੜੇ

06:20 AM Apr 02, 2025 IST
featuredImage featuredImage
ਮੁਕਤਸਰ ਦੇ ਡੀਸੀ ਦਫ਼ਤਰ ਮੂਹਰੇ ਭਗਵੰਤ ਮਾਨ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 1 ਅਪਰੈਲ
ਪੰਜਾਬ ਕਾਂਗਰਸ ਦੇ ਸੱਦੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭੀਨਾ ਬਰਾੜ, ਭਿੰਦਰ ਸ਼ਰਮਾ, ਮਲਕੀਤ ਸਿੰਘ ਭੁੱਲਰ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਗੁਰਪ੍ਰੀਤ ਸਿੰਘ ਮਨੀਆਂ ਵਾਲਾ, ਜਸਪ੍ਰੀਤ ਸਿੰਘ ਜੱਸਾ, ਗੁਰਪ੍ਰੀਤ ਲਬਾਨਿਆਂਵਾਲੀ, ਭੋਲਾ ਸੰਗੂਧੋਨ, ਜਪਸਲਾ ਸਿੰਘ ਤਖ਼ਤ ਮਲਾਣਾ, ਗੁਰਪ੍ਰੀਤ ਗਿੱਲ, ਦੀਦਾਰ ਬਰਾੜ ਤੇ ਮਨਿੰਦਰ ਸਿੰਘ ਚੋਪੜਾ ਹੋਰਾਂ ਨੇ ਦੱਸਿਆ ਕਿ ਇਹ ਮੁਜ਼ਾਹਰਾ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ ਮਜ਼ਾਕ ਉਡਾਉਣ ਵਿਰੁੱਧ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭਗਵੰਤ ਨੇ ਆਖਿਆ ਸੀ ਕਿ ਰਾਹੁਲ ਗਾਂਧੀ ਵਿੱਚ ਦੇਸ਼ ਦਾ ਨੇਤਾ ਬਣਨ ਦੇ ਗੁਣ ਨਹੀਂ ਹਨ ਅਤੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਉਨ੍ਹਾਂ ਨੂੰ ‘ਲਾਂਚ’ ਨਹੀਂ ਕਰ ਸਕਦੀ। ਭਗਵੰਤ ਮਾਨ ਦੀ ਇਸ ਟਿੱਪਣੀ ਤੋਂ ਖਫ਼ਾ ਹੋ ਕੇ ਕਾਂਗਰਸ ਵੱਲੋਂ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਉਨ੍ਹਾਂ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਕਾਂਗਰਸ ਦੇ ਹੋਰ ਵੀ ਆਗੂ ਤੇ ਵਰਕਰ ਮੌਜੂਦ ਸਨ।
ਮਾਨਸਾ (ਪੱਤਰ ਪ੍ਰੇਰ): ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿਲ੍ਹਾ ਕਚਹਿਰੀਆਂ ਸਾਹਮਣੇ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਵੱਲੋਂ ਇਹ ਰੋਸ ਪ੍ਰਦਰਸ਼ਨ ਰਾਹੁਲ ਗਾਂਧੀ ਵਿਰੁੱਧ ਅਪਮਾਨ ਜਨਕ ਟਿੱਪਣੀਆਂ ਦੇ ਵਿਰੋਧ ਵਜੋਂ ਕੀਤਾ ਗਿਆ। ਉਪਰੰਤ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਬਦਲਾਅ ਦੇ ਨਾਂ ਹੇਠ ਪੰਜਾਬ ਆਈ ‘ਆਪ’ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਨੈਸ਼ਨਲ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨਾ ਬੁਖਲਾਹਟ ਦੀ ਨਿਸ਼ਾਨੀ ਹੈ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਡਾ. ਰਣਵੀਰ ਕੌਰ ਮੀਆਂ, ਗੁਰਪ੍ਰੀਤ ਸਿੰਘ ਵਿੱਕੀ, ਬਲਵਿੰਦਰ ਨਾਰੰਗ, ਸਤੀਸ਼ ਮਹਿਤਾ, ਸੁਖਦਰਸ਼ਨ ਖਾਰਾ, ਐਡਵੋਕੇਟ ਲਖਵਿੰਦਰ ਲਖਨਪਾਲ ਨੇ ਵੀ ਸੰਬੋਧਨ ਕੀਤਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਅੱਜ ਕਾਂਗਰਸੀਆਂ ਵੱਲੋਂ ਇੱਥੇ ਧਰਨਾ ਲਾਇਆ ਗਿਆ। ਸੀਨੀਅਰ ਕਾਂਗਰਸੀ ਆਗੂ ਕੇ.ਕੇ. ਅਗਰਵਾਲ, ਟਹਿਲ ਸਿੰਘ ਸੰਧੂ, ਅੰਮ੍ਰਿਤਾ ਗਿੱਲ, ਬਲਰਾਜ ਸਿੰਘ ਪੱਕਾ, ਰੁਪਿੰਦਰ ਬਿੰਦਰਾ ਆਦਿ ਨੇ ਇਸ ਮੁੱਦੇ ’ਤੇ ਮੁੱਖ ਮੰਤਰੀ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ। ਵਿਖਾਵਾਕਾਰੀ ਕਾਂਗਰਸੀਆਂ ਨੇ ਇਸ ਸਬੰਧ ’ਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।
ਤਲਵੰਡੀ ਭਾਈ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਪਿਛਲੇ ਦਿਨੀਂ ਵਰਤੀ ਕਥਿਤ ਗ਼ਲਤ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਇੱਥੇ ਮੇਨ ਚੌਕ ਵਿੱਚ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸੀ ਕਾਰਕੁਨਾਂ ਵੱਲੋਂ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਵਿੱਚ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਮੁਜ਼ਾਹਰਾ ਕੀਤਾ ਗਿਆ। ਆਸ਼ੂ ਬੰਗੜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਭਾਜਪਾ ਦੇ ਇਸ਼ਾਰਿਆਂ ‘ਤੇ ਰਾਹੁਲ ਗਾਂਧੀ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਕਾਂਗਰਸੀ ਵਰਕਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ, ਸੁਖਜੀਤ ਸਿੰਘ ਗੋਗੀ ਪਿਆਰੇਆਣਾ, ਬਲਾਕ ਪ੍ਰਧਾਨ ਕਮਲਪ੍ਰੀਤ ਸਿੰਘ ਘੱਲ ਖ਼ੁਰਦ, ਦੇਸਰਾਜ ਅਹੂਜਾ ਬਲਾਕ ਪ੍ਰਧਾਨ ਤਲਵੰਡੀ ਭਾਈ, ਸਰਪੰਚ ਰਾਜ ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement