ਰਾੜਾ ਸਾਹਿਬ ਵਿੱਚ ਸ਼ਹੀਦੀ ਪੁਰਬ ਮਨਾਇਆ
05:45 AM May 31, 2025 IST
ਪਾਇਲ: ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਜਥੇ ਦੇ ਸਿੰਘਾਂ ਤੋਂ ਇਲਾਵਾ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਕੀਤਾ। ਉਨ੍ਹਾਂ ਕਿਹਾ ਕਿ ਪੰਚਮ ਪਾਤਸ਼ਾਹ ਦੀ ਸ਼ਹਾਦਤ ਸਿੱਖਾਂ ਲਈ ਪ੍ਰੇਰਨਾ ਬਣੀ ਹੈ। ਭਾਈ ਰਣਧੀਰ ਸਿੰਘ ਢੀਂਡਸਾ ਨੇ ਸ਼ਹੀਦੀ ਸਮਾਗਮ ਵਿੱਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਉਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement