ਰਾੜਾ ਸਾਹਿਬ ਸਕੂਲ ਨੇ ਛਬੀਲ ਲਾਈ
05:35 AM Jun 01, 2025 IST
ਪਾਇਲ: ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ, ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ, ਕੈਪਟਨ ਰਣਜੀਤ ਸਿੰਘ ਅਤੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਜਲ ਛਕਾਉਣ ਦੀ ਸੇਵਾ ਨਿਭਾਈ। ਛਬੀਲ ਦੀ ਆਰੰਭਤਾ ਅਰਦਾਸ ਕਰਕੇ ਕੀਤੀ ਗਈ। ਬਰਤਨਾਂ ਨੂੰ ਸਾਫ ਕਰਨ ਦੀਆਂ ਸੇਵਾਵਾਂ ਨਿਭਾਉਣ ਸਮੇਂ ਨਿਰਮਲ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ ਪਨੇਸਰ, ਪ੍ਰਦੀਪ ਕੁਮਾਰ ਅਤੇ ਪੁਸ਼ਪਿੰਦਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਕੂਲ ਦਾ ਡਰਾਈਵਰ ਸਟਾਫ਼, ਵਿਦਿਆਰਥੀਆਂ ਤੇ ਹੋਰ ਮੁਲਾਜ਼ਮਾਂ ਨੇ ਵੀ ਸੇਵਾ ਕੀਤੀ। -ਪੱਤਰ ਪ੍ਰੇਰਕ
Advertisement
Advertisement