ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਆਤ ਬਾਹਰਾ ਇੰਸਟੀਚਿਊਟ ਵੱਲੋਂ ਜਾਗਰੂਕਤਾ ਪ੍ਰੋਗਰਾਮ

04:00 AM Jan 05, 2025 IST
ਹੁਸ਼ਿਆਰਪੁਰ: ਰਿਆਤ ਬਾਹਰਾ ਇੰਸਟੀਚਿਊਟ ਆਫ਼ ਫਾਰਮੇਸੀ ਨੇ ਭਾਰਤ ਸਰਕਾਰ ਅਤੇ ਐੱਨਸੀਆਈਐੱਮ ਵੱਲੋਂ ਚਲਾਈ ਜਾ ਰਹੀ ‘ਦੇਸ਼ ਦੀ ਕੁਦਰਤ ਪਰਖ ਮੁਹਿੰਮ’ ਤਹਿਤ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੀ ਅਗਵਾਈ ਡਾਇਰੈਕਟਰ ਪ੍ਰਿੰਸੀਪਲ ਡਾ. ਮਨਿੰਦਰ ਸਿੰਘ ਗਰੋਵਰ ਨੇ ਕੀਤੀ। ਇਸ ਮੁਹਿੰਮ ਦਾ ਉਦੇਸ਼ ਰਵਾਇਤੀ ਗਿਆਨ ਅਤੇ ਆਧੁਨਿਕ ਸਿਹਤ ਤਕਨੀਕਾਂ ਨੂੰ ਜੋੜ ਕੇ ਲੋਕਾਂ ਨੂੰ ਆਪਣੇ ਸਰੀਰ ਨੂੰ ਸਮਝਣ ਅਤੇ ਇੱਕ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ। ਸੈਮੀਨਾਰ ਵਿੱਚ ਮਾਹਿਰ ਡਾ. ਰਵਿੰਦਰਜੀਤ, ਡਾ. ਕ੍ਰਿਤੀ ਅਤੇ ਡਾ. ਅਮਿਤ ਸਿੱਧੂ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਵਿਅਕਤੀਆਂ ਨੂੰ ਉਨ੍ਹਾਂ ਦੇ ਸੁਭਾਅ ਨੂੰ ਸਮਝਣ ਅਤੇ ਇਸ ਦੇ ਆਧਾਰ ’ਤੇ ਆਪਣੀ ਸਿਹਤ ਅਤੇ ਜੀਵਨ ਸ਼ੈਲੀ ਨੂੰ ਸੁਧਾਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਾਹਿਰਾਂ ਨੇ ਕਿਹਾ ਕਿ ਕੁਦਰਤ ਦੇ ਗਿਆਨ ਰਾਹੀਂ ਲੋਕ ਆਪਣੀ ਸਰੀਰਕ ਅਤੇ ਮਾਨਸਿਕ ਸਿਹਤ ਵਿੱਚ ਸੁਧਾਰ ਕਰ ਸਕਦੇ ਹਨ ਅਤੇ ਸੰਤੁਲਿਤ ਜੀਵਨ ਬਤੀਤ ਕਰ ਸਕਦੇ ਹਨ। ਇਸ ਮੌਕੇ ਡਾ. ਅਮਿਤ ਸ਼ਰਮਾ, ਪ੍ਰੋ. ਦਵਿੰਦਰ ਸਿੰਘ ਤੇ ਪ੍ਰੋ. ਸਿਮਰਜੀਤ ਕੌਰ ਆਦਿ ਮੌਜੂਦ ਸਨ।-ਪੱਤਰ ਪ੍ਰੇਰਕ 
Advertisement

Advertisement