ਰਿਮਟ ’ਵਰਸਿਟੀ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 29 ਮਾਰਚ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਰਿਮਟ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਉਨ੍ਹਾਂ ਹਰ ਵਰਗ ਨੂੰ ਇਸ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੈ ਤਾਂ ਉਸ ਸਬੰਧੀ ਪੁਲਿਸ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਡਾ. ਪਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਸਕੂਲ ਆਫ਼ ਲੀਗਲ ਸਟੱਡੀਜ਼ ਅਤੇ ਲੈਕਚਰਾਰ ਮਨਜੀਤ ਕੌਰ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ: ਕਾਰਨ, ਪ੍ਰਭਾਵ ਅਤੇ ਇਲਾਜ ’ਤੇ ਲਿਖੀ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਟਕ ਅਤੇ ਵੀਡੀਓ ਦਸਤਾਵੇਜ਼ੀ ਪੇਸ਼ ਕੀਤੀ ਗਈ। ਇਸ ਮੌਕੇ ਐੱਸਡੀਐੱਮ ਅਮਲੋਹ ਚੇਤਨ ਬੰਗੜ, ਪ੍ਰੋ. ਚਾਂਸਲਰ ਸਲੋਨੀ ਬਾਂਸਲ, ਪ੍ਰੋ. ਉਪ ਕੁਲਪਤੀ ਡਾ. ਬੀਐਸ ਭਾਟੀਆ, ਰਜਿਸਟਰਾਰ ਰਾਕੇਸ਼ ਮੋਹਨ, ਡੀਨ ਅਕਾਦਮਿਕ ਡਾ. ਜੇ. ਮਿਸ਼ਰਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਪਰਮਿੰਦਰ ਭਲਵਾਨ ਅਤੇ ਗਵਰਨਰ ਅਵਾਰਡੀ ਜਤਵਿੰਦਰ ਗਰੇਵਾਲ ਨੇ ਵੀ ਵਿਚਾਰ ਪੇਸ਼ ਕੀਤੇ।