ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਵਾੜ ਜੰਗੀਰ ਵਿੱਚ ਵਿਦਿਆਰਥੀ ਦੀ ਹੱਤਿਆ

11:32 AM Feb 06, 2023 IST

ਪੱਤਰ ਪ੍ਰੇਰਕ

Advertisement

ਗੂਹਲਾ ਚੀਕਾ, 5 ਫਰਵਰੀ

ਪਿੰਡ ਰਿਵਾੜ ਜੰਗੀਰ ਸਥਿਤ ਸਰਕਾਰੀ ਸਕੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਮਿਤ ਕੁਮਾਰ ਪੁੱਤਰ ਨਰੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਪਿੰਡ ਨੇੜਲੇ ਜੰਗਲ ਤੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਮਿਤ ਨੂੰ ਕੱਲ੍ਹ ਦੇਰ ਸ਼ਾਮ ਪਿੰਡ ਦੇ ਬੱਸ ਸਟੈਂਡ ਨੇੜੇ ਵੇਖਿਆ ਗਿਆ ਸੀ ਪਰ ਉਸ ਦੇ ਬਾਅਦ ਤੋਂ ਪਿੰਡ ਦੇ ਹੀ ਇੱਕ ਵਿਅਕਤੀ ਨੇ ਉਸ ਨੂੰ ਜੰਗਲ ਵਿੱਚ ਬਣੇ ਇੱਕ ਧਾਰਮਿਕ ਥਾਂ ਦੇ ਕੋਲ ਵੇਖਿਆ ਸੀ। ਇਸ ਮਗਰੋਂ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਿਆ। ਇਸ ਸਬੰਧੀ ਸੁਮਿਤ ਦੇ ਚਾਚਾ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸ ਨੂੰ ਆਪਣੇ ਪੱਧਰ ‘ਤੇ ਲੱਭਣ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਚੀਕਾ ਥਾਣੇ ਦੀ ਪੁਲੀਸ ਨੇ ਲਾਪਤਾ ਦਾ ਕੇਸ ਦਰਜ ਕਰਕੇ ਵਿਦਿਆਰਥੀ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਤੇ ਪੁਲੀਸ ਦੇ ਸਹਿਯੋਗ ਨਾਲ ਜਦੋਂ ਜੰਗਲ ਵਿੱਚ ਉਸ ਦੀ ਭਾਲ ਜਾਰੀ ਸੀ ਤਾਂ ਤਾਜ਼ੀ ਮਿੱਟੀ ਪੁੱਟੀ ਹੋਈ ਦੇਖੀ ਤੇ ਉਥੋਂ ਸੁਮਿਤ ਦੀਆਂ ਉਂਗਲੀਆਂ ਮਿਲੀਆਂ। ਉਨ੍ਹਾਂ ਦੱਸਿਆ ਕਿ ਜਦੋਂ ਉਸ ਜਗ੍ਹਾ ਦੀ ਜਾਂਚ ਕੀਤੀ ਤਾਂ ਉਥੋਂ ਸੁਮਿਤ ਦੀ ਲਾਸ਼ ਬਰਾਮਦ ਹੋਈ। ਦੂਜੇ ਪਾਸੇ ਫੌਰੈਸਿੰਕ ਟੀਮਾਂ ਨੇ ਘਟਨਾ ਵਾਲੀ ਥਾਂ ਤੋਂ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਜੰਗਲ ਵਿੱਚ ਪੁੱਜੇ ਹਲਕਾ ਗੂਹਲਾ ਦੇ ਡੀਐੱਸਪੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਮੌਕੇ ‘ਤੇ ਮਿਲੇ ਸਬੂਤਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਚਿਹਰੇ ‘ਤੇ ਕਿਸੇ ਤੇਜ਼ ਨੁਕੀਲੀ ਚੀਜ਼ ਦੇ ਨਾਲ ਹਮਲਾ ਕਰਨ ਦੇ ਨਿਸ਼ਾਨ ਪਾਏ ਗਏ ਹਨ ਪਰ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਇਸ ਬਾਰੇ ਠੋਸ ਤਰੀਕੇ ਤੋਂ ਕੁਝ ਕਿਹਾ ਜਾ ਸਕਦਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੀਤੇ ਦਿਨ ਸੁਮਿਤ ਦੀ ਸਕੂਲ ਵਿੱਚ ਕੁੱਝ ਵਿਦਿਆਰਥੀਆਂ ਨਾਲ ਲੜਾਈ ਹੋਈ ਸੀ। ਉਨ੍ਹਾਂ ਇਸੇ ਰੰਜਿਸ਼ ਤਹਿਤ ਵਿਦਿਆਰਥੀ ਦੇ ਕਤਲ ਦਾ ਖਦਸ਼ਾ ਜ਼ਾਹਿਰ ਕੀਤਾ।

Advertisement

Advertisement