ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਿਪਾਹੀ ਗ੍ਰਿਫਤਾਰ

05:43 AM Apr 16, 2025 IST
featuredImage featuredImage

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮਿਤਸਰ, 15 ਅਪਰੈਲ
ਵਿਜੀਲੈਂਸ ਬਿਊਰੋ ਨੇ ਸੀਆਈਏ-2 ਸਟਾਫ਼ ਅੰਮ੍ਰਿਤਸਰ ਵਿੱਚ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਉਸ ਦੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐੱਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲੀਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ। ਸੀਆਈਏ-2, ਅੰਮ੍ਰਿਤਸਰ ਦੇ ਪੁਲੀਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪਾਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement