ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
05:08 AM Apr 05, 2025 IST
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ) , 4 ਅਪਰੈਲ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਈਆ (ਅੰਮ੍ਰਿਤਸਰ) ਦੇ ਵਸਨੀਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ ਅਰਵਿੰਦ ਕੁਮਾਰ ਨੂੰ ਤਰਨ ਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਡਾਕਟਰ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਇਹ ਕਾਰਵਾਈ ਪਾਤੜਾਂ ਵਾਸੀ ਅਸ਼ੋਕ ਕੁਮਾਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਹੈ। ਇਸ ਮਾਮਲੇ ਵਿੱਚ ਐੱਸਐੱਮਓ ਡਾ. ਸੁਮਿਤ ਸਿੰਘ ਅਤੇ ਹੋਰਾਂ ਦੀ ਸ਼ੱਕੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। ਸ਼ਿਕਾਇਤ ਅਨੁਸਾਰ ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ (ਐੱਸਐੱਸਓ) ਵਜੋਂ ਸੇਵਾ ਨਿਭਾਅ ਰਿਹਾ ਹੈ, ਦੀ ਤਰਫ਼ੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।
Advertisement
Advertisement