ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਕਾਬੂ

06:11 AM Apr 21, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਪਰੈਲ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਕਥੂਨੰਗਲ ਥਾਣੇ ਵਿੱਚ ਤਾਇਨਾਤ ਏਐੱਸਆਈ ਨੂੰ ਕਾਬੂ ਕੀਤਾ ਹੈ ਜਿਸ ਦੀ ਸ਼ਨਾਖਤ ਚਮਨ ਲਾਲ ਵਜੋਂ ਹੋਈ ਹੈ। ਇਸ ਸਬੰਧ ਵਿੱਚ ਕੱਥੂ ਨੰਗਲ ਪੁਲੀਸ ਵੱਲੋਂ ਭ੍ਰਿਸ਼ਟਾਚਾਰ ਐਕਟ ਹੇਠ ਏਐੱਸਆਈ ਚਮਨ ਲਾਲ ਖਿਲਾਫ ਕੇਸ ਦਰਜ ਕੀਤਾ ਗਿਆ। ਉਸ ਖਿਲਾਫ ਇਹ ਦੋਸ਼ ਪਿੰਡ ਤਲਵੰਡੀ ਦਸੌਂਧਾ ਸਿੰਘ ਦੇ ਸਰਪੰਚ ਜਤਿੰਦਰ ਸਿੰਘ ਵੱਲੋਂ ਲਾਏ ਗਏ ਹਨ। ਉਸ ਵੱਲੋਂ ਇਸ ਕਰਮਚਾਰੀ ਦੇ ਖਿਲਾਫ 25 ਹਜ਼ਾਰ ਰੁਪਏ ਬਤੌਰ ਰਿਸ਼ਵਤ ਲੈਣ ਦਾ ਦੋਸ਼ ਲਾਇਆ ਗਿਆ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 30 ਮਾਰਚ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਬਲਕਾਰ ਸਿੰਘ ਨਾਂ ਦੇ ਵਿਅਕਤੀ ਦੇ ਘਰ ’ਤੇ ਗੋਲੀ ਚਲਾਈ ਸੀ। ਇਸ ਮਾਮਲੇ ਵਿੱਚ ਉਸ ਦਾ ਨਾਂ ਸ਼ੱਕੀ ਵਿਅਕਤੀਆਂ ਦੇ ਘੇਰੇ ਵਿੱਚ ਰੱਖਿਆ ਗਿਆ ਸੀ ਪਰ ਮੁੱਢਲੀ ਜਾਂਚ ਦੌਰਾਨ ਪੁਲੀਸ ਇਸ ਸਬੰਧੀ ਕੋਈ ਸਬੂਤ ਪ੍ਰਾਪਤ ਨਹੀਂ ਕਰ ਸਕੀ ਅਤੇ ਨਾ ਹੀ ਇਸ ਵਿੱਚ ਉਸ ਦਾ ਕੋਈ ਰੋਲ ਸਾਬਤ ਹੋਇਆ। ਉਸ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਏਐੱਸਆਈ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਕੋਲੋਂ ਰਿਸ਼ਵਤ ਮੰਗੀ ਗਈ। ਇਸ ਸਬੰਧ ਵਿੱਚ ਸ਼ਿਕਾਇਤ ਕਰਤਾ ਵੱਲੋਂ ਸੀਸੀਟੀਵੀ ਫੁਟੇਜ ਵੀ ਪੁਲੀਸ ਅਧਿਕਾਰੀਆਂ ਨੂੰ ਸੌਂਪੀ ਗਈ ਸੀ ਜਿਸ ਦੇ ਆਧਾਰ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਏਐੱਸਆਈ ਖਿਲਾਫ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਹੈ।

Advertisement

Advertisement