ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਜ਼ਗਾਰ ਮੇਲਾ: 71 ਉਮੀਦਵਾਰਾਂ ਦੀ ਨੌਕਰੀ ਲਈ ਚੋਣ

04:09 AM Mar 29, 2025 IST
featuredImage featuredImage
ਰੁਜ਼ਗਾਰ ਮੇਲੇ ਦੌਰਾਨ ਨਿਯੁਕਤੀ ਪੱਤਰ ਹਾਸਲ ਕਰਦੇ ਹੋਏ ਲਾਭਪਾਤਰੀ।

ਸੁਰਜੀਤ ਮਜਾਰੀ
ਨਵਾਂਸ਼ਹਿਰ, 28 ਮਾਰਚ
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਕੁਰਜੀਤ ਸਿੰਘ ਦੀ ਅਗਵਾਈ ਹੇਠ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿੱਚ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਵਿੱਚ 71 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕੀਤੀ ਗਈ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਇਸ ਰੁਜ਼ਗਾਰ ਮੇਲੇ ਵਿਚ ਟੋਪਾਨ ਸਪੈਸ਼ਲਟੀ ਫਿਲਮਜ਼, ਵਰਧਮਾਨ ਨਿਟਿੰਗਜ਼, ਚੈੱਕਮੇਟ ਸਕਿਓਰਿਟੀਜ਼, ਬਜਾਜ ਫਾਈਨਾਂਸ ਵਰਗੀਆਂ 14 ਕੰਪਨੀਆਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲਾਏ ਗਏ ਇਸ ਰੁਜ਼ਗਾਰ ਮੇਲੇ ਦੌਰਾਨ ਵੱਡੀ ਗਿਣਤੀ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਦਿੱਤਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਪ੍ਰਾਰਥੀਆਂ ਨੂੰ ਆਪਣੇ ਭਵਿੱਖ ਲਈ ਸਹੀ ਸੇਧ ਦੇਣ ਲਈ ਕਾਉਂਸਲਿੰਗ, ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਜਾਣਕਾਰੀ, ਇੰਟਰਵਿਊ ਦੇਣ ਸਬੰਧੀ ਨੁਕਤੇ ਅਤੇ ਦਫਤਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Advertisement

Advertisement