ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ ਜ਼ਿਲ੍ਹੇ ਦੇ ਪਿੰਡ ਛੋਟੀ ਝੱਖੀਆਂ ’ਚ ਪੀਲੀਏ ਦੀ ਦਸਤਕ

05:02 AM Dec 27, 2024 IST
ਛੋਟੀ ਝੱਖੀਆਂ ਵਿੱਚ ਪੀਲੀਏ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ।

ਜਗਮੋਹਨ ਸਿੰਘ
ਰੂਪਨਗਰ/ਘਨੌਲੀ, 26 ਦਸੰਬਰ
ਰੂਪਨਗਰ ਜ਼ਿਲ੍ਹੇ ਦੇ ਪਿੰਡ ਛੋਟੀ ਝੱਖੀਆਂ ਦੇ ਕੁੱਝ ਸਕੂਲੀ ਬੱਚਿਆਂ ਤੇ ਔਰਤਾਂ ਸਣੇ ਲਗਭਗ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਪੀਲੀਏ ਦੀ ਬਿਮਾਰੀ ਨੇ ਆਪਣੀ ਲਪੇਟ ’ਚ ਲੈ ਲਿਆ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਸਿਰਫ ਤਿੰਨ ਚਾਰ ਵਿਅਕਤੀਆਂ ਨੂੰ ਹੀ ਪੀਲੀਆ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਪਿੰਡ ਵਾਸੀਆਂ ਵੱਲੋਂ ਦੋ ਦਰਜਨ ਤੋਂ ਵਧੇਰੇ ਲੋਕ ਪੀਲੀਏ ਦੀ ਬਿਮਾਰੀ ਦਾ ਸ਼ਿਕਾਰ ਹੋਣ ਦਾ ਦਾਅਵਾ ਕਰ ਰਹੇ ਹਨ। ਪਿੰਡ ਦੇ ਇੱਕ 26 ਸਾਲਾ ਵਿਅਕਤੀ ਦੀ ਪੀਜੀਆਈ ਚੰਡੀਗੜ੍ਹ ਵਿਖੇ ਸ਼ੱਕੀ ਹਾਲਤ ਵਿੱਚ ਮੌਤ ਵੀ ਹੋ ਚੁੱਕੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਜਵੀਰ ਸਿੰਘ, ਰਮਨਦੀਪ ਸਿੰਘ, ਦੀਪਕ ਸੈਣੀ, ਦਿਲਬਰ ਸਿੰਘ, ਹਰਮਨਪ੍ਰੀਤ ਸਿੰਘ, ਕੋਮਲਪ੍ਰੀਤ ਕੌਰ, ਸ਼ਰਨਦੀਪ ਸਿੰਘ, ਇੰਦਰਪਾਲ ਸਿੰਘ , ਗਗਨਪ੍ਰੀਤ, ਤਰਨਪ੍ਰੀਤ ਕੌਰ, ਸਿਮਰਨਪ੍ਰੀਤ ਕੌਰ ਤੇ ਜਸਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਲਗਭਗ ਦੋ ਹਫਤਿਆਂ ਤੋਂ ਕਥਿਤ ਤੌਰ ਤੇ ਪੀਲੀਏ ਦੀ ਬਿਮਾਰੀ ਤੋਂ ਪੀੜਤ ਹਨ ਅਤੇ ਜਿਗਰ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕੁੱਝ ਨੇ ਸਰਕਾਰੀ ਅਤੇ ਕੁੱਝ ਨੇ ਗੈਰ-ਸਰਕਾਰੀ ਸਿਹਤ ਸੰਸਥਾਵਾਂ ਤੋਂ ਆਪਣੀ ਸਿਹਤ ਦੀ ਜਾਂਚ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਨੂੰ ਪੀਲੀਆ ਹੋਣ ਦੀ ਪੁਸ਼ਟੀ ਹੋਈ ਹੈ। ਪਿੰਡ ਦੀ ਵਸਨੀਕ ਔਰਤ ਰਾਜਵੀਰ ਕੌਰ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਆਪਣੀ ਸਿਹਤ ਦੀ ਜਾਂਚ ਕਰਵਾਉਣ ’ਤੇ ਪਤਾ ਲੱਗਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਪੀਣ ਵਾਲਾ ਪਾਣੀ ਦੂਸ਼ਿਤ ਹੈ।

Advertisement

ਪਾਣੀ ਦੀ ਜਾਂਚ ਕਰਵਾਈ ਜਾ ਰਹੀ ਹੈ: ਐਕਸੀਅਨ

ਜਲ ਸਪਲਾਈ ਵਿਭਾਗ ਦੇ ਐਕਸੀਅਨ ਮਾਈਕਲ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੀ ਟੀਮ ਵੱਲੋਂ ਪਿੰਡ ਵਿੱਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਗਏ ਹਨ ਅਤੇ ਇੱਕ ਘਰ ਦੇ ਨੇੜੇ ਪਾਣੀ ਦੀ ਹੋ ਰਹੀ ਲੀਕੇਜ ਨੂੰ ਦਰੁਸਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਬ ਤੋਂ ਰਿਪੋਰਟ ਆਉਣ ਤੱਕ ਪਿੰਡ ਵਾਸੀਆਂ ਨੂੰ ਪੀਣ ਲਈ ਜਲ ਘਰ ਦੇ ਪਾਣੀ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਲੋੜੀਂਦਾ ਚੈਕਅੱਪ ਸ਼ੁਰੂ: ਐੱਸਐੱਮਓ

ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦੇ ਐੱਸਐੱਮਓ ਆਨੰਦ ਘਈ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡ ਵਿੱਚ ਭੇਜ ਕੇ ਲੋੜੀਂਦਾ ਚੈਕਅੱਪ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਜਲ ਸਪਲਾਈ ਵਿਭਾਗ ਦੀ ਟੀਮ ਨੂੰ ਸੱਦ ਕੇ ਪਾਣੀ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਇੱਕ ਵਿਅਕਤੀ ਦੀ ਹੋਈ ਮੌਤ ਸਬੰਧੀ ਕਿਹਾ ਕਿ ਰਿਪੋਰਟ ਆਉਣ ਉਪਰੰਤ ਪਤਾ ਲੱਗੇਗਾ ਕਿ ਉਸ ਦੀ ਮੌਤ ਪੀਲੀਏ ਕਾਰਨ ਹੋਈ ਹੈ ਜਾਂ ਕਿਸੇ ਹੋਰ ਕਾਰਨ ਹੋਈ ਹੈ।

Advertisement

Advertisement